The Summer News
×
Tuesday, 21 May 2024

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 12 ਲੱਖ ਟਨ ਹੋਈ ਪਾਰ

ਪਟਿਆਲਾ, 6 ਨਵੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 12 ਲੱਖ 01 ਹਜ਼ਾਰ 530 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਮੰਡੀਆਂ ਵਿਚ ਪੁੱਜੇ ਝੋਨੇ ਵਿਚੋਂ 11 ਲੱਖ 97 ਹਜ਼ਾਰ 223 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 476552 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 300694 ਮੀਟ੍ਰਿਕ ਟਨ, ਪਨਸਪ ਵੱਲੋਂ 261560 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 157408, ਐਫ.ਸੀ.ਆਈ. ਵੱਲੋਂ 432 ਅਤੇ ਵਪਾਰੀਆਂ ਵੱਲੋਂ 577 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।



ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 2265.07 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਤੇ ਜਮੀਨ ਦੀ ਉਪਜਾਊ ਸ਼ਕਤੀ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾਂ ਖੇਤਾਂ 'ਚ ਹੀ ਵਾਹੁਣ ਨੂੰ ਤਰਜੀਹ ਦੇਣ।

Story You May Like