The Summer News
×
Monday, 20 May 2024

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 6 ਲੱਖ ਮੀਟ੍ਰਿਕ ਟਨ ਹੋਈ

-ਕਿਸਾਨਾਂ ਨੂੰ 1177 ਕਰੋੜ ਰੁਪਏ ਦੀ ਕੀਤੀ ਅਦਾਇਗੀ

 

ਪਟਿਆਲਾ, 26 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਪਿਛਲੇ ਦਿਨ ਤੱਕ ਮੰਡੀਆਂ ਵਿੱਚ 6 ਲੱਖ 790 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਇਸ ਵਿਚੋਂ 5 ਲੱਖ 94 ਹਜ਼ਾਰ 143 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਿਣਸ ਦੀ 1177.30 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 261031 ਮੀਟਰਿਕ ਟਨ, ਮਾਰਕਫੈਡ ਵੱਲੋਂ 140249 ਮੀਟਰਿਕ ਟਨ, ਪਨਸਪ ਵੱਲੋਂ 114818 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 78045 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿਸਾਨ ਪਰਾਲੀ ਪ੍ਰਬੰਧਨ ਬਾਰੇ ਤੇ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਲਈ ਵਟਸਐਪ ਚੈਟ ਬੋਟ ਨੰਬਰ 73800-16070 ਉਤੇ ਸੰਪਰਕ ਕਰ ਸਕਦੇ ਹਨ, ਜਿਸ ਉਤੇ ਕਿਸਾਨ ਜ਼ਿਲ੍ਹੇ ਵਿੱਚ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਨਾਲ ਰਾਬਤਾ ਕਰਨ ਲਈ ਸੰਪਰਕ ਨੰਬਰ ਪ੍ਰਾਪਤ ਕਰ ਸਕਦੇ ਹਨ।

 


 

Story You May Like