The Summer News
×
Monday, 20 May 2024

ਮੰਡੀਆਂ ਵਿੱਚ ਸ਼ੁਰੂ ਹੋਈ ਸਰੋਂ ਦੀ ਫਸਲ ਦੀ ਆਮਦ, ਘੱਟ ਮੁੱਲ ਮਿਲਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਬਠਿੰਡਾ, 1 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਇੱਕ ਅਪ੍ਰੈਲ ਤੋਂ ਮੰਡੀਆਂ ਵਿੱਚ ਫ਼ਸਲਾਂ ਦੀ ਖਰੀਦ ਕਰਨ ਦਾ ਦਾਅਵਾ ਕੀਤਾ ਗਿਆ ਸੀ। ਇਸ ਸਬੰਧੀ ਮਾਰਕੀਟ ਕਮੇਟੀ ਨੂੰ ਮੰਡੀਆਂ ਵਿਚ ਖਰੀਦ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਮਾਰਚ ਦੇ ਆਖਰੀ ਹਫਤੇ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਗੜੇ ਮਾਰ ਦਾ ਸ਼ਿਕਾਰ ਇਸ ਵਾਰ ਕਣਕ ਦੀ ਫਸਲ ਦੀ ਆਮਦ ਮੰਡੀਆਂ ਵਿੱਚ ਲੇਟ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਮੰਡੀਆਂ ਵਿੱਚ ਸਰੋਂ ਦੀ ਫਸਲ ਦੀ ਆਮਦ ਹੋਣੀ ਸ਼ੁਰੂ ਹੋ ਗਈ ਹੈ। ਪਰ ਸਰੋਂ  ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ ਕਿਉਂਕਿ ਸਰੋਂ ਦੀ ਫਸਲ ਉੱਪਰ ਐਮਐਸਪੀ ਦਾ ਹੋਣ ਕਾਰਨ ਪਿਛਲੇ ਸਾਲ ਨਾਲੋਂ ਦੋ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਘੱਟ ਰੇਟ ਤੇ ਸਰੋਂ ਦੀ ਫਸਲ ਖਰੀਦੀ ਜਾ ਰਹੀ ਹੈ।


ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਲਾਬ ਗੜ ਦੇ ਰਹਿਣ ਵਾਲੇ ਰੂਪ ਸਿੰਘ ਜੋ ਕੇ ਸਰੋਂ ਦੀ ਫਸਲ ਲਹਿ ਕੇ ਬਠਿੰਡਾ ਦੀ ਮੰਡੀ ਵਿੱਚ ਪਹੁੰਚੇ ਸਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਵਾਰ ਭਾਵੇਂ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਣਕ ਅਤੇ ਸਰੋਂ ਦੀ ਫਸਲ ਦਾ ਨੁਕਸਾਨ ਹੋਇਆ ਹੈ। ਪਰ ਸਰੋਂ ਦੀ ਫਸਲ ਦਾ ਕਣਕ ਦੀ ਫਸਲ ਨਾਲੋਂ ਘੱਟ ਨੁਕਸਾਨ ਹੋਇਆ ਹੈ। ਪਰ ਪਿਛਲੇ ਸਾਲ ਨਾਲੋਂ ਸਰੋਂ ਦੀ ਫਸਲ ਉੱਪਰ ਐਮਐਸਪੀ ਨਾ ਹੋਣ ਕਾਰਨ 200 ਰੁਪਏ ਪ੍ਰਤੀ ਕੁਇੰਟਲ ਦੀ ਫਸਲ ਉੱਪਰ ਘੱਟ ਮੁੱਲ ਮਿਲ  ਰਿਹਾ ਹੈ। ਸਰਕਾਰ ਵੱਲੋਂ ਸਰੋਂ ਦੀ ਫਸਲ ਦੀ ਸਰਕਾਰੀ ਖਰੀਦ ਨਹੀਂ ਕੀਤੀ ਜਾਂਦੀ ਪ੍ਰਾਈਵੇਟ ਵਪਾਰੀਆਂ ਵੱਲੋਂ ਹੀ ਸਰੋਂ ਦੀ ਫਸਲ ਦੀ ਖਰੀਦ ਕੀਤੀ ਜਾਂਦੀ ਹੈ। ਇਸ ਕਾਰਨ ਜਿੱਥੇ ਬੇਮੌਸਮੀ ਬਰਸਾਤ ਨੇ ਕਿਸਾਨਾਂ ਨੂੰ ਮਾਰ ਪਾਈ ਹੈ। ਉੱਥੇ ਹੀ ਫਸਲਾਂ ਦਾ ਰੇਟ ਘੱਟ ਮਿਲਣ ਕਾਰਨ ਉਨ੍ਹਾਂ ਨੂੰ ਕਾਫੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ ਸਰਕਾਰ ਨੂੰ ਚਾਹੀਦਾ ਹੈ। ਕਿ ਉਹ ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਕੱਢਣ ਲਈ ਸਾਰੀਆਂ ਫਸਲਾਂ ਦੇ ਐਮਐਸਪੀ ਦੇਵੇ।


ਮਾਰਕੀਟ ਕਮੇਟੀ ਦੇ ਅਧਿਕਾਰੀ ਸੁੱਖੀ ਢਿੱਲੋਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਕ ਅਪ੍ਰੈਲ ਤੋਂ ਫ਼ਸਲਾਂ ਦੀ ਖ਼ਰੀਦ ਸਕਣ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਨ੍ਹਾਂ ਹਦਾਇਤਾਂ ਦੇ ਚਲਦੇ ਉਨ੍ਹਾਂ ਵੱਲੋਂ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਸੀ, ਪਰ ਇਸ ਵਾਰ ਬਾਰਿਸ਼ ਪੈਣ ਕਾਰਨ ਕਣਕ ਦੀ ਆਮਦ ਲੇਟ ਹੋਣ ਦੀ ਸੰਭਾਵਨਾ ਹੈ ਪਰ ਸਰ੍ਹੋਂ ਦੀ ਫਸਲ ਦੀ  ਆਮਦ ਸ਼ੁਰੂ ਹੋ ਚੁੱਕੀ ਹੈ। ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਕਿਸਾਨਾਂ ਲਈ ਪੀਣ ਦੇ ਪਾਣੀ ਫ਼ਸਲਾਂ ਦੀ ਰਾਖੀ ਦੀ ਸਕਿਊਰਟੀ ਗਾਰਡ ਅਤੇ ਬਾਥਰੂਮ  ਤੱਕ ਦਾ ਪ੍ਰਬੰਧ ਕੀਤਾ ਗਿਆ ਹੈ।

Story You May Like