The Summer News
×
Thursday, 04 July 2024

ਸੁੱਤੇ ਪਏ ਪਰਿਵਾਰ 'ਤੇ ਹੋਇਆ ਹਮਲਾ ਪੁਰਾਣੀ ਰੰਜਿਸ਼ ਦੇ ਕਾਰਨ ਦਿੱਤਾ ਖੌਫਨਾਕ ਵਾਰਦਾਤ ਨੂੰ ਅੰਜ਼ਾਮ

ਤਲਵੰਡੀ ਸਾਬੋ-2 ਜੁਲਾਈ- ਤਲਵੰਡੀ ਸਾਬੋ ਦੇ ਪਿੰਡ ਤਿਉਨਾ ਪੁਜਾਰੀਆਂ ਵਿਖੇ ਪੁਰਾਣੀ ਰੰਜਸ਼ ਦੇ ਚਲਦਿਆਂ ਇੱਕ ਪਰਿਵਾਰ ਤੇ ਰਾਤ ਸਮੇਂ ਇੱਕ ਦਰਜਨ ਲੋਕਾਂ ਵੱਲੋਂ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਜਖਮੀਆਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਪੁਲਿਸ ਨੇ ਨਵੇਂ ਕਾਨੂੰਨਾਂ ਤਹਿਤ ਇੱਕ ਦਰਜਨ ਦੇ ਕਰੀਬ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ,


ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਓਣਾ ਪੁਜਾਰੀਆਂ ਵਿਖੇ ਰਾਤ ਸਮੇਂ ਜਗਰੂਪ ਸਿੰਘ ਦਾ ਪਰਿਵਾਰ ਜਦੋਂ ਸੁੱਤਾ ਪਿਆ ਸੀ ਤਾਂ ਪਿੰਡ ਦੇ ਹੀ ਕੁਝ ਲੋਕਾਂ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਹਨਾਂ ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਜਗਰੂਪ ਸਿੰਘ ਜਗਰੂਪ ਸਿੰਘ ਦੇ ਮਾਤਾ ਪਿਤਾ ਜਗਰੂਪ ਸਿੰਘ ਦਾ ਭਰਾ ਅਤੇ ਭਰਜਾਈ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤੇ ਜਖਮੀਆਂ ਨੂੰ ਬਠਿੰਡਾ ਦੇ ਏਮਜ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਜਗਰੂਪ ਸਿੰਘ ਦਾ ਭਰਾ ਸ਼ਮਸ਼ੇਰ ਸਿੰਘ ਜਖਮਾਂ ਦੀ ਤਾਬ ਨਾ ਚਲਦੇ ਹੋਏ ਜਿਸ ਦੀ ਮੌਤ ਹੋ ਗਈ, ਬਾਕੀ ਜਖਮੀਆਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ ਪੀੜਤਾਂ ਨੇ ਦੱਸਿਆ ਕਿ ਉਹ ਘਰ ਵਿੱਚ ਸੁੱਤੇ ਪਏ ਸਨ ਤੇ ਉਹਨਾਂ ਤੇ ਕਥਿਤ ਆਰੋਪੀਆਂ ਨੇ ਤੇਜ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਪੀੜਤਾਂ ਦਾ ਦੱਸਣਾ ਹੈ ਕਿ ਉਹਨਾਂ ਦੀ ਪੁਰਾਣੀ ਰੰਜਿਸ਼ ਹੈ ਜਿਸ ਕਰਕੇ ਉਹਨਾਂ ਤੇ ਹਮਲਾ ਕੀਤਾ ਗਿਆ ਹੈ ਪੀੜਤਾਂ ਨੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ


ਉਧਰ ਦੂਜੇ ਪਾਸੇ ਤਲਵੰਡੀ ਸਾਬੋ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਜਿੱਥੇ ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਦਰਜਨ ਦੇ ਕਰੀਬ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਵਜਾ ਰੰਜਿਸ਼ ਇਹ ਹੈ ਕਥਿਤ ਆਰੋਪੀਆਂ ਵਿੱਚੋਂ ਇੱਕ ਦੀ ਰਿਸ਼ਤੇਦਾਰ ਲੜਕੀ ਨੇ ਮ੍ਰਿਤਕ ਨਾਲ ਵਿਆਹ ਕਰਵਾਇਆ ਸੀ ਤੇ ਦੋਵੇਂ ਅਲੱਗ ਅਲੱਗ ਬਿਰਾਦਰੀ ਨਾਲ ਸਬੰਧਤ ਸਨ,

Story You May Like