The Summer News
×
Tuesday, 21 May 2024

ਬਟਾਲਾ ਪੁਲਿਸ ਨੇ ਦੇਸੀ ਕੱਟੇ ਤੇ ਤਿੰਨ ਜਿੰਦਾ ਕਾਰ*ਤੂਸ ਸਮੇਤ ਨੌਜਵਾਨ ਨੂੰ ਕੀਤਾ ਕਾਬੁ

ਬਟਾਲਾ : ਵਿੱਕੀ ਮਲਿਕ : ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਿਟੀ ਦੀ ਪੁਲਿਸ ਟੀਮ ਵਲੋਂ ਮੁਖਬਿਰ ਖਾਸ ਦੀ ਇਤਲਾਹ ਤੇ ਬਟਾਲਾ ਬੱਸ ਅੱਡੇ ਤੋਂ ਇਕ ਨੌਜਵਾਨ ਨੂੰ 315 ਬੋਰ ਦੇ ਦੇਸੀ ਕੱਟੇ ਅਤੇ ਤਿੰਨ ਜਿੰਦਾ ਕਾਰਤੂ~ਸਾਂ ਸਮੇਤ ਕਾਬੁ ਕਰਨ ਚ ਕਾਮਯਾਬੀ ਹਾਸਿਲ ਕੀਤੀ ਹੈ ਪ੍ਰੇਸ਼ ਨੂੰ ਜਾਣਕਾਰੀ ਦਿੰਦੇ ਹੋਏ ਬਟਾਲਾ ਸਿਟੀ ਥਾਣਾ ਦੇ ਇੰਚਾਰਜ ਮਨਬੀਰ ਸਿੰਘ ਨੇ ਦੱਸਿਆ ਕਿ ਬਟਾਲਾ ਬੱਸ ਅੱਡਾ ਪੁਲਿਸ ਚੌਂਕੀ ਦੇ ਏ ਐਸ ਆਈ ਬਲਜੀਤ ਸਿੰਘ ਨੂੰ ਮੁਖਬਿਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਇਕ ਨੌਜਵਾਨ ਨਜਾਇਜ ਅਸਲੇ ਨਾਲ ਬਟਾਲਾ ਚ ਘੁੰਮ ਰਿਹਾ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਹੈ, ਏ ਐਸ ਆਈ ਬਲਜੀਤ ਸਿੰਘ ਨੇ ਆਪਣੀ ਟੀਮ ਨਾਲ ਮਿਲਕੇ ਬਹੁਤ ਹੀ ਸੂਝਬੂਝ ਨਾਲ ਇਸ ਨੌਜਵਾਨ ਨੂੰ ਬਟਾਲਾ ਬੱਸ ਅੱਡੇ ਤੋਂ ਕਾਬੁ ਕਰਦੇ ਹੋਏ ਇਸਦੇ ਕੋਲੋ ਇਹ ਨਜਾਇਜ ਅਸਲਾ ਬਰਾਮਦ ਕੀਤਾ ਪੁੱਛਗਿੱਛ ਦੌਰਾਨ ਪਤਾ ਚੱਲਿਆ ਕੇ ਇਸਨੇ ਇਹ ਅਸਲਾ ਯੂ ਪੀ ਤੋਂ ਖਰੀਦ ਕੇ ਲਿਆਂਦਾ ਸੀ, ਉਹਨਾਂ ਦੱਸਿਆ ਕਿ ਕੇਸ ਦਰਜ ਕਰਦੇ ਹੋਏ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

 

Story You May Like