The Summer News
×
Friday, 03 May 2024

ਵੱਡੀ ਖ਼ਬਰ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਅਚਾਨਕ ਉਨ੍ਹਾਂ ਦੀ ਸਿਹਤ ਵਿਗੜੀ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਕੇਜਰੀਵਾਲ ਦੀ ਸ਼ੁਗਰ ਲੇਵਲ ਵਿਗੜਿਆ ਹੈ। ਤਿਹਾੜ ਜੇਲ੍ਹ ਵੱਲੋਂ ਜਾਰੀ ਬੁਲਟਨ 'ਚ ਉਨ੍ਹਾਂ ਦੀ ਸਿਹਤ ਨੂੰ ਲੈਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਦੀ ਬਲੱਡ ਸ਼ੁਗਰ 160 ਆਈ ਹੈ ਤੇ ਆਮ ਤੌਰ 'ਤੇ ਬੱਲਡ ਸ਼ੁਗਰ ਫਾਸਟਿੰਗ 70 ਹੁੰਦਾ ਹੈ।


ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ 2021 ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 28 ਮਾਰਚ ਤੱਕ ਈ.ਡੀ. ਦੀ ਹਿਰਾਸਤ ਵਿੱਚ ਭੇਜ ਦਿੱਤਾ। ਇਸਤੋਂ ਬਾਅਦ ਉਨ੍ਹਾਂ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

Story You May Like