The Summer News
×
Monday, 20 May 2024

ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ ਦੌਰਾਨ ਆਈ ਵੱਡੀ ਖ਼ਬਰ, ਖੁੱਲ੍ਹੇ ਰਹਿਣਗੇ ਇਹ ਸਕੂਲ

ਲੁਧਿਆਣਾ : ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਪਰ ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈਕਿ ਸਕੂਲ ਦੇ ਅੰਦਰ ਹੀ ਹੋਸਟਲ ਬਣਿਆ ਹੋਇਆ ਹੈ ਜਿਸ ਕਾਰਨ ਬੱਚੇ ਸਕੂਲ ਦੇ ਅੰਦਰੋਂ ਹੀ ਆਪਣੀਆਂ ਕਲਾਸਾਂ ਚ ਹਾਜ਼ਰ ਹੋ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਸਿੱਖਿਆ ਮੰਤਰੀ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਅੱਜ ਯਾਨੀ 23 ਅਗਸਤ ਤੋਂ 26 ਅਗਸਤ (ਸ਼ਨੀਵਾਰ) ਤੱਕ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਹਨ।

Story You May Like