The Summer News
×
Thursday, 16 January 2025

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ - ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ— ਡਾ.ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ 13: ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾਂ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜਰੂਰੀ ਹੈ, ਇਸ ਲਈ ਸਾਰਿਆਂ ਦਾ ਅਹਿਮ ਫਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।ਉਹਨਾਂ ਪਿੰਡਾਂ ਦੇ ਮੋਹਤਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾਂ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ।ਉਹਨਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਬਚਨਵੱਧ ਹੈ ਅਤੇ ਇਹਨਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫਤ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ,ਪੰਚਾਂ ਅਤੇ ਪਾਰਟੀ ਆਹੁਦੇਦਾਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾ ਕੇ ਪਹਿਲ ਕਦਮੀ ਕੀਤੀ ਹੈ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ।

Story You May Like