The Summer News
×
Sunday, 19 May 2024

ਕੈਬਨਿਟ ਮੰਤਰੀਆਂ ਨੇ ਲੋਕ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮਾਨਸਾ, 10 ਜੂਨ : ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰਾ ਦੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਨਸਾ ਵਿੱਚ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਵਲੋਂ ਅਹਿਮ ਫੈਸਲੇ ਲਏ ਗਏ। ਜਿਸ ਤੋਂ ਬਾਅਦ ਕੈਬਨਿਟ ਮੰਤਰੀਆਂ ਵਲੋਂ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਖੁੱਲਾ ਦਰਬਾਰ ਲਗਾ ਕੇ ਸੁਣੀਆ। ਇਸ ਦੌਰਾਨ ਹਰ ਵਿਭਾਗ ਦੇ ਮੰਤਰੀ ਅਤੇ ਅਧਿਕਾਰੀ ਮੌਜੂਦ ਰਹੇ। ਸਮੱਸਿਆਵਾਂ ਲੈ ਕੇ ਪਹੁੰਚੇ ਲੋਕਾਂ ਨੇ ਕਿਹਾ ਕਿ ਹੈ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਜਿਲਿਆ ਦੇ ਵਿਚ ਪੂਰੀ ਕੈਬਨਿਟ ਪਹੁੰਚੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਅਸਾਨ ਤਰੀਕੇ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਵੀ ਹੱਲ ਕੀਤਾ ਗਿਆ।


ਇਸ ਦੌਰਾਨ ਉਨ੍ਹਾਂ ਨੇ ਕਈ ਬਜ਼ੁਰਗਾਂ ਨੇ ਕਿਹਾ ਕਿ ਉਨ੍ਹਾਂ ਦੇ 65 ਸਾਲ ਦੀ ਉਮਰ ਵਿਚ ਪਹਿਲੀ ਸਰਕਾਰ ਅਜਿਹੀ ਦੇਖੀ ਹੈ। ਜਿਸ ਨੇ ਲੋਕਾਂ ਦੇ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕੀਤਾ ਹੈ। ਕੈਬਨਿਟ ਮੰਤਰੀ ਬਲਬੀਰ ਸਿੰਘ ਅਤੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਸਰਕਾਰ ਆਈ ਹੈ, ਜੋ ਲੋਕਾਂ ਦੇ ਘਰ ਪਹੁੰਚ ਕੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮਾਨਸਾ ਜ਼ਿਲ੍ਹੇ ਦੇ ਨਾਲ ਸਬੰਧਤ ਹਨ ਅਤੇ ਮਾਨਸਾ ਜਿਲ੍ਹੇ ਦੀ ਤਰੱਕੀ ਦੇ ਲਈ ਵੀ ਸਰਕਾਰ ਨੂੰ ਪਹਿਲ ਦੇ ਅਧਾਰ ਤੇ ਮਾਨਸਾ ਵੱਲ ਧਿਆਨ ਦੇਣ ਦੀ ਅਪੀਲ ਕਰਨਗੇ।


ਇਸ ਦੌਰਾਨ ਸਿਹਤ ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਅੱਜ ਬਹੁਤ ਸਾਰੀਆਂ ਸਮੱਸਿਆਵਾਂ ਹਨ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲਾਂ ਦੇ ਵਿੱਚ ਜਲਦ ਹੀ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਦਵਾਈਆਂ ਮੁਹਈਆ ਕਰਵਾਈਆਂ ਜਾਣਗੀਆਂ ਤਾਂ ਕਿ ਕਿਸੇ ਪ੍ਰਕਾਰ ਦੀ ਲੋਕਾਂ ਨੂੰ ਸਮੱਸਿਆ ਨਾ ਆਵੇ।

Story You May Like