The Summer News
×
Tuesday, 21 May 2024

ਨਥਾਣਾ ਦੇ ਨੇੜੇ ਬੇਕਾਬੂ ਹੋ ਕੇ ਕਾਰ ਦਰੱਖਤ ਨਾਲ ਟਕਰਾਈ ਤਿੰਨ ਦੀ ਮੌਤ ਇੱਕ ਜ਼ਖ਼ਮੀ

ਬਠਿੰਡਾ, 25 ਅਗਸਤ। ਜ਼ਿਲ੍ਹਾ ਬਠਿੰਡਾ ਦੇ ਪਿੰਡਾਂ ਜੰਡਾਂ ਵਾਲੇ ਤੋਂ ਨਥਾਣਾ ਰੋਡ ਤੇ ਪਿੰਡ ਗਿੱਦੜਾਂ ਵਾਲੇ ਨਜ਼ਦੀਕ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਜਿਸ ਵਿੱਚ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਮਾਮਲੇ ਦੀ ਜਾਂਚ ਕਰ ਰਹੀ ਹੈ।


ਜਾਣਕਾਰੀ ਅਨੁਸਾਰ ਪਿੰਡ ਤੁੰਗਵਾਲੀ ਦਾ ਇੱਕ ਨੌਜਵਾਨ ਆਪਣੇ ਸਹੁਰੇ ਪਰਿਵਾਰ ਪਿੰਡ ਗਿੱਦੜਾਂ ਤੋਂ ਆਪਣੀ ਗੱਡੀ ਤੇ ਆਪਣੇ ਪਿੰਡ ਜਾ ਰਿਹਾ ਸੀ। ਜਿਸ ਨਾਲ ਉਸਦਾ ਪਿਤਾ ਉਸਦੀ ਪਤਨੀ ਤੇ ਇੱਕ ਵਿਅਕਤੀ ਸ਼ਾਮਲ ਸੀ। ਪਿੰਡ ਗਿੱਦੜਾਂ ਤੋਂ ਅੱਗੇ ਗੱਡੀ ਇੱਕ ਮੋੜ ਤੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਚਿੱਤਰੇ ਉੱਡ ਗਏ। ਜਿਸ ਨਾਲ ਗੱਡੀ ਵਿਚ ਸਵਾਰ ਸਾਰੇ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਜ਼ਖਮੀਆਂ ਵਿਚੋਂ ਤਿੰਨ ਨੂੰ ਮਿਰਤਕ ਘੋਸ਼ਿਤ ਕਰ ਦਿੱਤਾ। ਮਿਰਤਕਾਂ ਵਿਚ ਨੌਜਵਾਨ ਉਸਦੀ ਪਤਨੀ ਅਤੇ ਉਸ ਦਾ ਪਿਤਾ ਸ਼ਾਮਿਲ ਸੀ, ਇੱਕੋ ਪਰਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਨਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜ਼ਿਲ੍ਹਾ ਬਠਿੰਡਾ ਦੇ ਪਿੰਡਾਂ ਜੰਡਾਂ ਵਾਲੇ ਤੋਂ ਨਥਾਣਾ ਰੋਡ ਤੇ ਪਿੰਡ ਗਿੱਦੜਾਂ ਵਾਲੇ ਨਜ਼ਦੀਕ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਜਿਸ ਵਿੱਚ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਮਾਮਲੇ ਦੀ ਜਾਂਚ ਕਰ ਰਹੀ ਹੈ।

Story You May Like