The Summer News
×
Sunday, 19 May 2024

ਜਹਾਜ਼ੀ ਹਵੇਲੀ ਦਾ ਮਾਮਲਾ ਜਲਦ ਹੱਲ ਹੋਣ ਦੀ ਉਮੀਦ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਫ਼ਤਹਿਗੜ੍ਹ ਸਾਹਿਬ, 29 ਜੂਨ : ਦੀਵਾਨ ਟੋਡਰ ਮੱਲ ਵਿਰਾਸਤੀ ਫਾਂਊਂਡੇਸ਼ਨ ਨਾਲ ਜੁੜੀ ਦੇਸ਼-ਵਿਦੇਸ਼ ਦੀ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 200 ਕਿੱਲੋਵਾਟ ਦਾ ਸੋਲਰ ਪਲਾਂਟ ਸਥਾਪਿਤ ਕਰਨ ਦੀ ਸੇਵਾ ਨਿਭਾਈ ਗਈ ਹੈ। ਉਪਰੋਕਤ ਜਾਣਕਾਰੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਸੋਲਰ ਪਲਾਂਟ ਦਾ ਉਦਘਾਟਨ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਦਿੱਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਲਖਵਿੰਦਰ ਸਿੰਘ ਕਾਹਨੇਕੇ ਦੀ ਅਗਵਾਈ 'ਚ ਕੰਮ ਕਰ ਰਹੀ ਦੀਵਾਨ ਟੋਡਰ ਮੱਲ ਵਿਰਾਸਤੀ ਫਾਂਊਂਡੇਸ਼ਨ ਅਤੇ ਸਿੱਖ ਸੰਗਤ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ੀ ਹਵੇਲੀ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਅਦਾਲਤ 'ਚ ਚੱਲ ਰਿਹਾ ਜਹਾਜ਼ੀ ਹਵੇਲੀ ਦਾ ਮਾਮਲਾ ਵੀ ਹੁਣ ਜਲਦ ਹੱਲ ਹੋਣ ਦੀ ਉਮੀਦ ਹੈ।

Story You May Like