The Summer News
×
Thursday, 09 May 2024

ਸਪੈਸ਼ਲ ਲੋਕ ਅਦਾਲਤ ਵਿੱਚ ਕੇਸਾਂ ਦਾ ਆਪਸੀ ਰਜਾਮੰਦੀ ਨਾਲ ਹੋਇਆ ਨਿਪਟਾਰਾ, ਪੜੋ ਖਬਰ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ : ਕਾਰਜਕਾਰੀ ਚੇਅਰਮੈਨ, ਗੁਰਮੀਤ ਸਿੰਘ, ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਲੋਕ ਅਦਾਲਤ ਦਾ ਆਯੋਜਨ ਕੀਤਾ ਅਤੇ ਇਸ ਦੇ ਨਾਲ ਹੀ ਫੈਮਲੀ ਕੈਂਪ ਕੋਰਟ ਮਲੋਟ ਵਿੱਚ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।


ਇਸ ਲੋਕ ਅਦਾਲਤ ਵਿੱਚ ਸੰਦੀਪ ਸਿੰਘ ਬਾਜਵਾ, ਵਧੀਕ ਜ਼ਿਲ੍ਹਾ ਅਤੇ ਸ਼ੈਸਨ ਜੱਜ, ਮਿਸ ਅਮੀਤਾ ਸਿੰਘ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਇਸ ਦੌਰਾਨ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 1 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 1 ਬੈਂਚ ਲਗਾਏ ਗਏ। ਲੋਕ ਅਦਾਲਤ ਦੌਰਾਨ ਲੈਡ ਐਜੂਕੈਸ਼ਨ ਕੇਸ, ਮੋਟਰ ਐਕਸੀਡੈਂਟ ਅਤੇ ਪਰਿਵਾਰਕ ਝਗੜੇ ਕੇਸਾਂ ਦੀ ਸੁਣਵਾਈ ਕੀਤੀ ਗਈ । ਧਿਰਾਂ ਦਰਮਿਆਨ ਆਪਸੀ ਸਮਝੌਤਿਆਂ ਰਾਹੀਂ ਕੁੱਲ ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ ।


ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਰਾਜ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ , ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਚਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ।


ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਅਤੇ ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿੱਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਇਥੇ ਦੱਸਣਾ ਉਚਿਤ ਹੋਵੇਗਾ ਕਿ ਫੈਮਿਲੀ ਕੋਰਟ ਵਿੱਚ ਪਰਿਵਾਰਿਕ ਝਗੜਿਆਂ ਵਿੱਚ ਕਾਫੀ ਸਮੇਂ ਤੋਂ ਚੱਲ ਰਹੇ ਕੇਸਾਂ ਵਿੱਚ ਦੋਹਾਂ ਧਿਰਾਂ ਦੇ ਕੇਸਾਂ ਵਿੱਚ ਰਾਜੀਨਾਮਾ ਕਰਵਾ ਕੇ ਘਰ ਵਸਾਏ ਗਏ ਹਨ । ਉਹਨਾਂ ਨੇ ਲੋਕ ਅਦਾਲਤ ਦੇ ਪਰਜੈਡਿੰਗ ਅਫਸਰ ਅਤੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ, ਜਿੰਨਾਂ ਨੇ ਰਾਜੀਨਾਮਾ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 09 ਸਤੰਬਰ 2023 ਨੂੰ ਲੱਗ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Story You May Like