The Summer News
×
Sunday, 15 December 2024

ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ ਉਪਲੱਬਧ ਕਰਵਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਡੀਲਰ ਐਸੋਸੀਏਸ਼ਨ ਦੇ ਨੁਮਾਇੰਦਿਆ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਦਫ਼ਤਰ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਵਿਖੇ ਚੱਲ ਰਹੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਹੋਲਸੇਲ ਅਤੇ ਰਿਟੇਲ ਖਾਦ ਡੀਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ।


ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਖਾਦਾਂ ਦੀ ਵਿਕਰੀ ਕਰਦੇ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਅਣਚਾਹੀਆਂ ਵਸਤੂਆਂ ਟੈਗ ਨਾ ਕੀਤੀਆਂ ਜਾਣ। ਜੇਕਰ ਕੋਈ ਡੀਲਰ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸੀਜ਼ਨ ਦੌਰਾਨ ਖਾਦਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਸੁਚੱਜੀ ਵਰਤੋਂ ਕਰਨ। ਕਿਸੇ ਕਿਸਮ ਦੀ ਮੁਸ਼ਕਿਲ ਜਾਂ ਸਮੱਸਿਆ ਆਉਣ ’ਤੇ ਸਬੰਧਤ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਨਾਲ ਸੰਪਰਕ ਕਰਨ।


ਇਸ ਮੌਕੇ ਖਾਦ ਡੀਲਰਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Story You May Like