The Summer News
×
Tuesday, 21 May 2024

‘ਮਨੁੱਖੀ ਤਸਕਰੀ ਵਿਰੋਧੀ ਯੂਨਿਟ’ ਦੇ ਕਾਫ਼ਲੇ ‘ਚ ਅੱਜ 16 ਨਵੀਆਂ ਹਾਈਟੈੱਕ ਗੱਡੀਆਂ 'ਤੇ 56 ਮੋਟਰਸਾਈਕਲਾਂ ਨੂੰ CM ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਪੁਲਸ ਦੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਮਨੁੱਖੀ ਤਸ.ਕਰੀ ਵਿਰੋਧੀ ਯੂਨਿਟ’ ਦੇ ਕਾਫ਼ਲੇ ‘ਚ ਅੱਜ 16 ਨਵੀਆਂ ਹਾਈਟੈੱਕ ਗੱਡੀਆਂ ਤੇ 56 ਮੋਟਰਸਾਈਕਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਇਨ੍ਹਾਂ ਵਾਹਨਾਂ ਨੂੰ CM ਮਾਨ ਵਲੋਂ ਹਰੀ ਝੰਡੀ ਦਿਖਾਈ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੰਜਾਬ ‘ਚ ਮਨੁੱਖੀ ਤਸਕਰੀ ਨੂੰ ਲੈਕੇ ਮੁਹਿੰਮ ਵਿੱਢਣ ਲਈ ਕਿਹਾ। ਇਸਦੇ ਨਾਲ ਹੀ ਉਨ੍ਹਾਂ ਵਲੋਂ ਕਿਹਾ ਹੈ ਕਿ ਅਸੀਂ ਪੰਜਾਬ ਪੁਲਿਸ ਨੂੰ ਨੰਬਰ ਵਨ ਬਣਾਉਣ ਲਈ ਉਨ੍ਹਾਂ ਨੂੰ ਵਾਰ -ਵਾਰ ਅਪਡੇਟ ਕੀਤਾ ਜਾ ਰਿਹਾ ਹੈ। ਉਹਨਾਂ ਵਲੋਂ ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਗਿਆ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ, ਪੰਜਾਬ ਸਰਕਾਰ 'ਤੇ ਪੰਜਾਬ ਪੁਲਿਸ ਦੀ ਜ਼ਿੰਮੇਵਾਰੀ ਹੈ। ਇਸਦੇ ਨਾਲ ਹੀ ਸਾਂਝੇ ਯਤਨਾਂ ਸਦਕਾ ਅਸੀਂ ਇਹ ਜ਼ਿੰਮੇਵਾਰੀ ਨਿਭਾਉਣ ਲਈ ਪੂਰੇ ਵਚਨਬੱਧ ਹਾਂ। ਉਨ੍ਹਾਂ ਵਲੋਂ ਕਿਹਾ ਗਿਆ ਕਿ ਬਾਹਰਲੇ ਦੇਸ਼ਾਂ ‘ਚ ਵੀ ਫਸੇ ਪਰਿਵਾਰਾਂ ਦੇ ਜੀਆਂ ਨੂੰ ਵਾਪਸ ਪੰਜਾਬ ਲਿਆਉਣ ਦੀ ਕਵਾਇਦ ਲਗਾਤਾਰ ਜਾਰੀ ਹੈ।


 


 


 


 


 

Story You May Like