The Summer News
×
Wednesday, 15 May 2024

ਰੂ-ਬਰੂ’ ਪ੍ਰੋਗਰਾਮ ਤਹਿਤ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਤਜ਼ਰਬੇ ਕੀਤੇ ਸਾਂਝੇ

ਕਪੂਰਥਲ਼ਾ,20 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ ‘ਰੂ-ਬਰੂ’ ਤਹਿਤ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਬਿਊਰੋ ਵਿਖੇ ਬੁਲਾ ਕੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵਲੋਂ ਕਰੀਅਰ ਸਬੰਧੀ ਗਾਈਡੈਂਸ ਦਿੱਤੀ ਜਾਂਦੀ ਹੈ। ਇਸੇ ਲੜੀ ਤਹਿਤ ਅੱਜ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਅਨੁਪਮ ਕਲੇਰ ਵਲੋਂ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ।


ਉਨ੍ਹਾਂ ਵਲੋਂ ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਕਿੱਲ ਕੋਰਸਾਂ ਦੀ ਟ੍ਰੇਨਿੰਗ ਕਰ ਰਹੇ ਪ੍ਰਾਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਕਮਿਸ਼ਨਰ ਨਗਰ ਨਿਗਮ ਵਲੋਂ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਉਦੇਸ਼ ਦੀ ਪ੍ਰਾਪਤੀ ਲਈ ਪਲਾਨਿੰਗ ਕਰਨ , ਲੋੜੀਂਦੀ ਟ੍ਰੇਨਿੰਗ ਲੈਣ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ।


ਉਨ੍ਹਾਂ ਵਲੋਂ ਸਿਵਲ ਸੇਵਾਵਾਂ ਜਿਵੇਂ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ ਬਾਰੇ ਜਾਣਕਾਰੀ ਦਿੰਦੇ ਹੋਏ ਆਪਣੀ ਲਾਈਫ ਸਟੋਰੀ ਸਾਂਝੀ ਕਰਦੇ ਹੋਏ ਉਦੇਸ਼ ਪ੍ਰਾਪਤੀ ਲਈ ਦ੍ਰਿੜਤਾ ਅਤੇ ਸਖਤ ਮਿਹਨਤ ਕਰਨ ਤੇ ਜੋਰ ਦਿੱਤਾ।ਇਸ ਮੌਕੇ ਜਿਲ੍ਹਾ ਰੋਜ਼ਗਾਰ ਅਧਿਕਾਰੀ ਨੀਲਮ ਮਹੇ ਵਲੋਂ ਸ਼ਾਮਲ ਬੱਚਿਆਂ ਨੂੰ ਬਿਊਰੋ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਲਾਭ ਉਠਾਕੇ ਆਪਣਾ ਕਰੀਅਰ ਬਣਾਉਣ ਦੀ ਅਪੀਲ ਕੀਤੀ।

Story You May Like