ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਦੇ ਮੱਕੜ ਦੁਆਰ ਸਾਹਮਣੇ ਕੀਤਾ ਪ੍ਰਦਰਸ਼ਨ
29 ਨਵੰਬਰ: ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅੱਜ ਸੰਸਦ ਦੇ ਮੱਕੜ ਦੁਆਰ ਵਿਖੇ ਕਿਸਾਨਾਂ ਦੇ ਹੱਕਾਂ ਲਈ ਪ੍ਰਦਰਸ਼ਨ ਕਰਦੇ ਹੋਏ। ਝੋਨੇ ਦੀ ਖਰੀਦ ਵਿੱਚ ਦੇਰੀ, ਕਟੌਤੀ ਦੇ ਨਾਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦ ਅਤੇ ਡੀਏਪੀ ਦੀ ਕਮੀ ਨੂੰ ਸੰਸਦ ਮੈਂਬਰਾਂ ਨੇ ਉਜਾਗਰ ਕੀਤਾ। ਉਨ੍ਹਾਂ ਨੇ ਖਰੀਦ ਵਿਚ ਦੇਰੀ ਅਤੇ ਡੀਏਪੀ ਦੀ ਘਾਟ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਇਆ। ਦੋਵੇਂ ਸਰਕਾਰਾਂ ਬਿਆਨਬਾਜ਼ੀ ਵਿੱਚ ਰੁੱਝੀਆਂ ਹੋਈਆਂ ਹਨ ਪਰ ਕੀ ਉਨ੍ਹਾਂ ਨੇ ਝੋਨੇ ਦੀ ਖਰੀਦ ਅਤੇ ਕਣਕ ਦੀ ਬਿਜਾਈ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ ਕੀਤਾ।