The Summer News
×
Tuesday, 14 May 2024

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

 ਸ੍ਰੀ ਮੁਕਤਸਰ ਸਾਹਿਬ, 26 ਜੁਲਾਈ :  ਸੜਕੀ ਆਵਾਜਾਈ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜਿਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਸਵਰਨਜੀਤ ਕੌਰ, ਐਸ ਡੀ ਐਮ ਸ੍ਰੀ ਮੁਕਤਸਰ ਸਾਹਿਬ ਅਤੇ ਗਗਨਦੀਪ ਸਿੰਘ, ਐਸ ਡੀ ਐਮ ਮਲੋਟ ਤੋਂ ਇਲਾਵਾ ਕਾਰਜਕਾਰੀ ਇੰਜਨੀਅਰ, ਬੀ.ਐਂਡ ਆਰ, ਜਿਲਾ ਸਿੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ, ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਅਤੇ ਕਾਰਜਸਾਧਕ ਅਫਸਰ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਤੋ ਇਲਾਵਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਵਧੇਰੇ ਐਕਸੀਡੈਂਟ ਵਾਲੇ 10 ਸਥਾਨਾਂ ਤੇ ਪੁਲਿਸ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਆਪਸੀ ਤਾਲਮੇਲ ਕਰਕੇ ਤਕਨੀਕੀ ਅਧਾਰ ਤੇ ਯੋਜਨਾਬੰਦੀ ਕਰਕੇ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ, ਤਾਂ ਕਿ ਇਹਨਾਂ ਥਾਵਾਂ ਤੇ ਪੱਕੇ ਤੌਰ ਤੇ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਓਵਰ-ਸਪੀਡਿੰਗ ਅਤੇ ਸ਼ਰਾਬ ਪੀ ਕੇ ਵਾਹਨ ਚਲਾੳਣ ਵਾਲਿਆਂ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇ।


ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲੀ ਵੈਨਾਂ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ। ਸ਼ਹਿਰਾਂ ਵਿੱਚ ਨੋ ਪਾਰਕਿੰਗ ਵਾਲੇ ਸਥਾਨਾਂ ਅਤੇ ਪਾਰਕਿੰਗ ਲਈ ਰਾਖਵੀਆਂ ਥਾਵਾਂ ਬਾਰੇ ਜਾਣੂ ਕਰਾਉਂਣ ਲਈ ਬੋਰਡ ਲਗਾਏ ਜਾਣ। ਸਮੂਹ ਕਾਰਜ ਸਾਧਕ ਅਫਸਰ, ਨਗਰ ਕੌਂਸਲ ਅਤੇ ਉਪ ਮੰਡਲ ਮੈਜਿਸਟਰੇਟ ਆਪਸੀ ਤਾਲਮੇਲ ਕਰਕੇ ਆਪਣੇ ਅਧਿਕਾਰ ਖੇਤਰ ਅਨੁਸਾਰ ਬਜਾਰਾਂ ਅਤੇ ਭੀੜਭਾੜ ਵਾਲੀਆਂ ਥਾਵਾਂ ਤੇ ਟਰੈਫਿਕ ਵਿੱਚ ਵਿਘਨ ਪਾਉਂਦੇ ਆਰਜੀ ਨਜਾਇਜ਼ ਕਬਜ਼ੇ ਤੁਰੰਤ ਹਟਾਉਣ ਲਈ ਕਾਰਵਾਈ ਕੀਤੀ ਜਾਵੇ। ਰੇਹੜੀਆਂ, ਖੋਖੇ ਆਦਿ ਅਣਅਧਿਕਾਰਤ ਥਾਵਾਂ ਤੋਂ ਹਟਾਏ ਜਾਣ।


ਵਾਤਾਵਰਣ ਦੀ ਸ਼ੁੱਧਤਾ ਲਈ ਸਬੰਧਤ ਵਿਭਾਗਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਸੜਕਾਂ ਦੇ ਨਾਲ ਅਤੇ ਹੋਰਨਾਂ ਉਚਿੱਤ ਥਾਵਾਂ ਤੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ।


ਸੜਕ ਦੁਰਘਟਨਾਵਾਂ ਦੌਰਾਨ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਤੀਆਂ ਦੀ ਹੌਸਲਾ ਅਫਜਾਈ ਲਈ ਸਰਕਾਰ ਵੱਲੋਂ 5000 ਰੁਪਏ ਦੀ ਵਿਸ਼ੇਸ਼ ਮੱਦਦ ਕੀਤੀ ਜਾਵੇਗੀ  ਅਤੇ ਜ਼ਖਮੀ ਦੀ ਸਹਾਇਤਾ ਕਰਨ ਵਾਲੇ ਵਿਅਕਤੀ ਤੋਂ ਪੁਲਿਸ ਕਿਸੇ ਵੀ ਤਰ੍ਹਾਂ ਦੀ  ਪੁੱਛ ਪੜਤਾਲ ਨਹੀਂ ਕਰੇਗੀ।


 


Story You May Like