The Summer News
×
Thursday, 16 May 2024

ਪੰਜਵੀ ਜਮਾਤ ਦੀ ਸਲਾਨਾਂ ਪ੍ਰੀਖਿਆ ਵਿੱਚ ਸੋ ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ : ਪੰਜਵੀ ਜਮਾਤ ਦੀ ਸਲਾਨਾ ਪ੍ਰੀਖਿਆਂ ਵਿੱਚ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਬੀਤੀ ਦਿਨੀ  ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸ੍ਰੀਮਤੀ ਪ੍ਰਭਜੋਤ ਕੌਰ ਜਿ਼ਲ੍ਹਾ ਸਿੱਖਿਆ ਅਫ਼ਸਰ (ਐ ਸਿੱ) ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੈਦੀਪ ਕੌਰ  ਸਰਕਾਰੀ ਪ੍ਰਾਇਮਰੀ ਸਕੂਲ ਮੌੜ, ਪਰਮਜੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਨਾਨਕ ਨਗਰੀ ਮਲੋਟ ਅਤੇ ਅੰਮ੍ਰਿਤਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਧੂਲਕੋਟ ਨੇ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੌਰਾਨ 500/500 ਅੰਕ ਪ੍ਰਾਪਤ ਕਰਕੇ ਆਪਣੇ ਸਕੂਲਾਂ, ਇਲਾਕੇ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।


ਉਹਨਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨੀਂ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਘੋਸਿਤ ਕੀਤਾ ਗਿਆ।ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਨਤੀਜਾ 99% ਰਿਹਾ ਹੈ।ਇਸ ਮੌਕੇ ਅਧਿਆਪਕਾਂ ਬੇਅੰਤ ਕੌਰ, ਜਸਵੀਰ ਸਿੰਘ ਅਤੇ ਬਲਜਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ, ਡਿਪਟੀ ਕਮਿਸ਼ਨਰ ਨੇ ਇਹਨਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵਧੇਰੇ ਤਰੱਕੀ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਹਰਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿੱ), ਕਮਲਪ੍ਰੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਜੀਵਨ ਸਿੰਘ ਹੈਡ ਟੀਚਰ, ਕੰਵਰਜੀਤ ਸਿੰਘ ਹੈਡ ਟੀਚਰ, ਕਮਲਪ੍ਰੀਤ ਸਿੰਘ ਈ ਟੀ ਟੀ ਅਧਿਆਪਕ, ਪਰਖਜੀਤ ਸਿੰਘ ਆਦਿ ਹਾਜ਼ਰ ਸਨ।    

Story You May Like