The Summer News
×
Tuesday, 20 May 2025

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਲਈ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ: ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਅਤੇ ਦੋਦਾ ਦੀ ਅਨਾਜ ਮੰਡੀ ਵਿੱਚ ਦੌਰਾ ਕਰਕੇ ਝੋਨੇ ਦੀ ਖਰੀਦ ਲਈ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।


ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।


ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਸਾਫ਼-ਸੁਥਰੀ ਅਤੇ ਸੁੱਕੀ ਫ਼ਸਲ ਹੀ ਲਿਆਉਣ ਤਾਂ ਜੋ ਫ਼ਸਲ ਨੂੰ ਵੇਚਣ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।


ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ, ਅਜੈ ਪਾਲ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਕੁੱਲ 118 ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜੇਕਰ ਝੋਨੇ ਦੀ ਆਮਦ ਵਿੱਚ ਵਾਧਾ ਹੁੰਦਾ ਤਾਂ ਮੌਕੇ ’ਤੇ ਹੋਰ ਮੰਡੀਆਂ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ਼) ਗੁਰਪ੍ਰੀਤ ਸਿੰਘ ਥਿੰਦ, ਉਪ-ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਸਕੱਤਰ ਮਾਰਕਿਟ ਕਮੇਟੀ ਕਲਗਾ ਸਿੰਘ, ਬਲਜਿੰਦਰ ਸ਼ਰਮਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

Story You May Like