The Summer News
×
Saturday, 11 May 2024

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆਂ ਜਾਇਜਾ

ਸ੍ਰੀ ਮੁਕਤਸਰ ਸਾਹਿਬ 22 ਦਸੰਬਰ, ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿ਼ਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਕਿਸਮਾਂ ਦੇ ਕੰਮਾਂ ਦਾ ਜਾਇਜਾ ਲੈਣ ਸਬੰਧੀ ਰਿਵਿਊ ਮੀਟਿੰਗ ਕੀਤੀ।


ਮੀਟਿੰਗ ਦੌਰਾਨ ਉਹਨਾਂ ਜਿ਼ਲ੍ਹੇ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਜਿਹਨਾਂ ਟਿਊਟਰਾਂ ਨੇ ਪਿਛਲੇ ਸੈਸ਼ਨ ਦੌਰਾਨ ਲੋੜਵੰਦਾਂ ਸਕੂਲੀ ਵਿਦਿਆਰਥੀਆਂ ਨੂੰ ਰੈਮੀਡੀਅਲ ਕੋਚਿੰਗ ਅਧੀਨ ਸਿਖਲਾਈ ਦਿੱਤੀ  ਹੈ ਅਤੇ ਜਿਹਨਾਂ ਟਿਊਟਰਾਂ ਦੇ ਮਾਨ ਭੱਤਾ ਬਕਾਇਆ ਪਿਆ, ਉਸਦੀ ਜਲਦੀ ਤੋਂ ਜਲਦੀ ਅਦਾਇਗੀ ਕੀਤੀ ਜਾਵੇ ।


ਉਹਨਾਂ ਜਿ਼ਲ੍ਹੇ ਦੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਉਹਨਾਂ ਦੇ ਵਰਤੋਂ ਸਰਟੀਫਿਕੇਟ ਜਿ਼ਲ੍ਹਾ ਪ੍ਰਸ਼ਾਸਨ ਪਾਸ ਜਮ੍ਹਾਂ ਕਰਵਾਏ ਜਾਣ।


ਉਹਨਾਂ ਇਹ ਵੀ ਹਦਾਇਤ ਕੀਤੀ ਕਿ ਵਰਤੋ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਮੀਟਿੰਗ ਦੌਰਾਨ ਉਹਨਾਂ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਜਾ ਰਹੇ ਸਵੱਛ ਭਾਰਤ ਮਿਸ਼ਨ ( ਗ੍ਰਾਮੀਣ ) ਫੇਜ-2 ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਵੀ ਜਾਇਜਾ ਲਿਆ।


ਇਸ ਮੌਕੇ ਜਸਵਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਓ.ਡੀ.ਐਫ. ਪਲਸ ਅਧੀਨ  231 ਪਿੰਡਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਹੁੁਣ ਤੱਕ 186 ਨੰਬਰ ਪਿੰਡਾਂ ਲਈ 202.48 ਲੱਖ ਰੁੁਪਏ ਦੇ ਫੰਡ ਜਿ਼ਲ੍ਹੇ ਦੇ  ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਟਰਾਂਸਫਰ ਕੀਤੇ ਜਾ ਚੱੁਕੇ ਹਨ। ਸੋਲਿਡ ਵੇਸਟ ਮੈਨੇਜਮੈਂਟ ਅਧੀਨ  ਹੁੁਣ ਤੱਕ 70 ਨੰਬਰ ਪਿੰਡਾਂ ਵਿੱਚ ਕੰਮ ਮੁੁਕੰਮਲ ਕਰ ਦਿੱਤਾ ਗਿਆ ਹੈ ਅਤੇ ਓ.ਡੀ.ਐਫ. ਪਲੱਸ ਘੋਸ਼ਿਤ ਕੀਤਾ ਜਾ ਚੱੁਕਾ ਹੈ। ਇਸੇ ਤਰ੍ਹਾਂ 35 ਨੰਬਰ ਪਿੰਡਾਂ ਵਿੱਚ ਕੰਮ ਪ੍ਰਗਤੀ ਅਧੀਨ ਚੱਲ ਰਿਹਾ।


ਗੁਰਤੇਜ਼ ਸਿੰਘ ਐਸ.ਡੀ.ਓ ਨੇ ਦੱਸਿਆ ਕਿ ਵਿਭਾਗ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਬਾਕੀ ਰਹਿੰਦੇ ਪਿੰਡਾਂ ਵਿੱਚ ਕੰਮ ਕਰਵਾਉਣ ਲਈ ਜਿ਼ਲ੍ਹੇ ਦੇ  ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

Story You May Like