The Summer News
×
Wednesday, 15 May 2024

ਸਰਕਾਰ ਤੁਹਾਡੇ ਦੁਆਰ ਤਹਿਤ ਗਿੱਦੜਬਾਹਾ ਵਿਖੇ ਸੁਣੀਆਂ ਗਈਆਂ ਲੋਕਾਂ ਦੀਆਂ ਮੁਸ਼ਕਿਲਾਂ

ਗਿੱਦੜਬਾਹਾ 5 ਸਤੰਬਰ : ਸਰਕਾਰ ਤੁਹਾਡੇ ਦੁਆਰ ਤਹਿਤ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੀਆਂ ਹਦਾਇਤਾ ਤੇ ਅੱਜ ਅਗਰਸੈਨ ਧਰਮਸ਼ਾਲਾ ਗਿੱਦੜਬਾਹਾ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ।


ਇਸ ਪ੍ਰੋਗਰਾਮ ਵਿਚ ਗਿੱਦੜਬਾਹਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆਂ ਅਤੇ ਜਿ਼ਲ੍ਹਾ ਪ੍ਰਸ਼ਾਸਨ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂੰ ਕਰਵਾਇਆ ।


ਪ੍ਰੋਗਰਾਮ ਵਿਚ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜ਼ੋਂ ਉਹਨਾ ਨੂੰ ਪੰਜਾਬ ਸਰਕਾਰ ਦੁਆਰਾ ਚਾਲਾਈਆਂ ਜਾ ਰਹੀਆਂ ਸਕੀਮ ਦਾ  ਲਾਭ ਮਿਲ ਸਕੇ।   


ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਡੀ ਐਸ ਪੀ ਗਿਦੜਬਾਹਾ ਬਲਜਿੰਦਰ ਸਿੰਘ ਨਾਇਬ ਤਹਿਸੀਲਦਾਰ ਗਿਦੜਬਾਹਾ, ਸ੍ਰੀਮਤੀ ਰਾਜਵੰਤ ਕੌਰ  ਮੌਜੂਦ ਸਨ।  

Story You May Like