The Summer News
×
Wednesday, 15 May 2024

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਯੋਗਾ ਕੈਂਪ ਦੀ ਸਮਾਪਤੀ ਸਮਾਰੋਹ ਦੀ ਕੀਤੀ ਪ੍ਰਧਾਨਗੀ

ਸ੍ਰੀ ਮੁਕਤਸਰ ਸਾਹਿਬ 1 ਜੂਨ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਯੋਗਾ ਕੈਂਪ ਦੀ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਯੋਗਾ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਸੰਜੀਵ ਗੁਪਤਾ ਪ੍ਰਧਾਨ ਆਰਟ ਆਫ ਲੀਵਿੰਗ ਅਤੇ ਸੁਮਨ ਦਾਬੜਾ, ਟ੍ਰੇਨਰ ਨੇ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਛੇ ਦਿਨਾਂ ਯੋਗਾ ਦੀ ਸਿਖਲਾਈ ਦੇ ਕੇ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਵਾਸਤੇ ਹੁਨਰ ਸਿਖਾਏ ਗਏ ਅਤੇ ਇਕ ਨਾਟਕ ਵੀ ਖੇਡਿਆ ਗਿਆ ।


ਇਸ ਮੌਕੇ ਮਿਸ ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀ.ਡਵੀਜਨ)-ਸਹਿਤ ਸਕੱਤਰ ਨੇ ਪ੍ਰਧਾਨ ਆਰਟ ਆਫ ਲਿਵਿੰਗ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕੀਮਤੀ ਸਮਾਂ ਕੱਢ ਕੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਵਿਸ਼ੇਸ਼ ਸਿਖਾਲਾਈ ਦੇ ਕੇ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ ਅਤੇ ਬਿਮਾਰੀਆਂ ਤੋਂ ਨਿਜਾਤ ਪਾਉਣ ਦਾ ਰਸਤਾ ਦਿਖਾਇਆ ਹੈ। ਇਸ ਮੌਕੇ ਜੇਲ੍ਹ ਸੁਪਰਡੈਂਟ, ਵਰੁਣ ਸ਼ਰਮਾ ਸਮੇਤ ਸਟਾਫ ਵੀ ਮੌਕੇ ਤੇ ਹਾਜ਼ਰ ਸਨ । ਇਸ ਯੋਗਾ ਕੈਂਪ ਨਾਲ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਾਨਸਿਕ ਸਥਿਤੀ ਅਤੇ ਸਿਹਤ ਵਿੱਚ ਕਾਫੀ ਊਰਜਾ ਦੀ ਪ੍ਰਾਪਤੀ ਹੋਵੇਗੀ ਅਤੇ ਬਿਮਾਰੀਆਂ ਤੋਂ ਬਚਾ ਹੋਵੇਗਾ ।  

Story You May Like