The Summer News
×
Monday, 13 May 2024

ਜ਼ਿਲ੍ਹਾ ਚੋਣ ਅਫ਼ਸਰ ਨੇ ਆਰ.ਓਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਪ੍ਰੋਗਰਾਮ 1 ਅਗਸਤ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਪ੍ਰਕ੍ਰਿਆ 1 ਅਪ੍ਰੈਲ 2023 ਤੱਕ ਜਾਰੀ ਰਹੇਗੀ। ਉਨ੍ਹਾਂ ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ।


ਸ੍ਰੀ ਸੰਦੀਪ ਹੰਸ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਨਾਲ Çਲੰਕ ਕਰਨ, ਪੋÇਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਆਮ ਜਨਤਾ ਨੂੰ ਇਸ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਵੋਟਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ’ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਰਜਿਸਟਰਡ ਵੋਟਰ ‘ਵੋਟਰ ਹੈਲਪਲਾਈਨ ਐਪ’, ਐਨ.ਵੀ.ਐਸ.ਪੀ. ਅਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਨਾਲ Çਲੰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ 11 ਦਸਤਾਵੇਜ਼ਾਂ ਵਿਚੋਂ ਕਿਸੇ ਇਕ ਦਸਤਾਵੇਜ਼ ਦੀ ਜਾਣਕਾਰੀ ਭਰ ਕੇ ਰਜਿਸਟਰਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਬੀ.ਐਲ.ਓਜ਼ ਰਾਹੀਂ ਵੀ ਵੋਟਰਾਂ ਵਲੋਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਰਜਿਸਟਰਡ ਕਰਵਾਇਆ ਜਾ ਸਕਦਾ ਹੈ।


ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਯੋਗਤਾ ਮਿਤੀ 1-1-2023 ਦੇ ਆਧਾਰ ’ਤੇ 9-11-2022 ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਿਸ ਵਿਅਕਤੀ ਦੀ ਉਮਰ 1-1-2023 ਤੱਕ 18 ਸਾਲ ਜਾਂ ਇਸ ਤੋਂ ਵੱਧ ਹੋਵੇ, ਤਾਂ ਉਹ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਸਬੰਧੀ ਫਾਰਮ ਨੰਬਰ 8 ਭਰ ਕੇ ਸਬੰਧਤ ਬੀ.ਐਲ.ਓਜ਼ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ 9-11-2022 ਤੋਂ 8-12-2022 ਤੱਕ ਦਿੱਤੇ ਜਾ ਸਕਦੇ ਹਨ।


ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 5 ਜਨਵਰੀ 2023 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਭਰੇ ਜਾਣ ਵਾਲੇ ਫਾਰਮਾਂ (ਫਾਰਮ ਨੰਬਰ 6, 7 ਅਤੇ 8) ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫਾਰਮ ਨੰਬਰ 6 ਨਵੀਂ ਵੋਟ ਬਣਾਉਣ ਸਮੇਂ, ਫਾਰਮ ਨੰਬਰ 6-ਬੀ (ਜਿਸ ਵਿਚ ਆਧਾਰ ਕਾਰਡ ਦੀ ਜਾਣਕਾਰੀ ਹੈ) ਵੀ ਭਰਿਆ ਜਾਣਾ ਹੈ। ਵੋਟ ਕਟਵਾਉਣ ਲਈ ਫਾਰਮ ਨੰਬਰ 7 ਵਿਚ ਵੋਟ ਕੱਟਣ ਦਾ ਕਾਰਨ ਸਪੱਸ਼ਟ ਕਰਨਾ ਹੋਵੇਗਾ। ਇਸੇ ਤਰ੍ਹਾਂ ਫਾਰਮ ਨੰਬਰ 8 ਵਿਚ ਕਿਸੇ ਵੀ ਕਿਸਮ ਦੀ ਸੋਧ ਕਰਵਾਉਣ ਜਾਂ ਆਪਣੀ ਵੋਟ ਤਬਦੀਲ ਕਰਵਾਉਣ, ਡੁਪਲੀਕੇਟ ਵੋਟਰ ਕਾਰਡ ਜਾਰੀ ਕਰਵਾਉਣ ਲਈ ਭਰਿਆ ਜਾਣਾ ਹੈ, ਜਿਸ ਵਿਚ ਪਹਿਲਾਂ ਭਰੇ ਜਾਣ ਵਾਲੇ ਫਾਰਮ 8-ਏ ਅਤੇ 001 ਨੂੰ ਖਤਮ ਕਰ ਦਿੱਤਾ ਗਿਆ ਹੈ।


ਪੀ.ਡਬਲਯੂ.ਡੀ. ਵੋਟਰ ਨੂੰ ਵੋਟਰ ਸੂਚੀ ਵਿਚ ਮਾਰਕ ਕਰਨ ਲਈ ਵੀ ਹੁਣ ਫਾਰਮ ਨੰਬਰ 8 ਹੀ ਭਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੋÇਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 4-8-2022 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਪੋÇਲੰਗ ਸਟੇਸ਼ਨਾਂ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1500 ਰੱਖੀ ਗਈ ਹੈ। ਮੀਟਿੰਗ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੀ ਨਵੀਂ ਇਮਾਰਤ ਵਿਖੇ ਈ.ਵੀ.ਐਮਜ਼ ਵੇਅਰਹਾਊਸ ਦੀ ਇਨਸਪੈਕਸ਼ਨ ਵੀ ਕੀਤੀ ਗਈ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਦਸੂਹਾ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਕੰਵਲਜੀਤ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਹਰਮਿੰਦਰ ਸਿੰਘ, ਚੋਣ ਕਾਨੂੰਨਗੋ ਸ੍ਰੀ ਦੀਪਕ ਕੁਮਾਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।


Story You May Like