The Summer News
×
Tuesday, 21 May 2024

ਮਹਾਵੀਰ ਜੈਯੰਤੀ ਮੌਕੇ 4 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਸ੍ਰੀ ਮੁਕਤਸਰ ਸਾਹਿਬ, 29 ਮਾਰਚ: ਮੈਡਮ ਪੱਲਵੀ, ਆਈ.ਏ.ਐਸ., ਜ਼ਿਲਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਪ੍ਰੈਲ 2023 ਨੂੰ ਮਹਾਵੀਰ ਜੈਯੰਤੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੈਂਦੀਆਂ ਮੀਟ ਦੀਆਂ ਦੁਕਾਨਾਂ/ਰੇਹੜੀਆਂ, ਬੁੱਚੜਖਾਨੇ ਵਗੈਰਾ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।


ਇਨ੍ਹਾਂ ਹੁਕਮਾਂ ਅਨੁਸਾਰ ਇਸ ਦਿਨ ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਆਦਿ ਵਿੱਚ ਵੀ ਮੀਟ ਬਣਾਉਣ ’ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Story You May Like