ਡਰੱਗ ਇੰਸਪੈਕਟਰ ਕਰਦਾ ਸੀ ਨਸ਼ਾ ਤਸਕਰੀ, ਚੜ੍ਹ ਗਿਆ ANTF ਪੰਜਾਬ ਪੁਲੀਸ ਦੇ ਹੱਥੇ
ਚੰਡੀਗੜ੍ਹ, 13 ਸਤੰਬਰ : ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲੀਸ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਤੇ ਜੇਲ੍ਹ ਵਿੱਚ ਬੰਦ ਤਸਕਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਇੱਕ ਡਰੱਗ ਇੰਸਪੈਕਟਰ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਡਰੱਗ ਇੰਸਪੈਕਟਰ ਕੋਲੋਂ 1.49 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ ਕਿ ਇਹ ਦੋਸ਼ੀ ਡਰੱਗ ਇੰਸਪੈਕਟਰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਨੂੰ ਲਾਂਡਰਿੰਗ ਕਰਨ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕਾਰਵਾਈਆਂ ਵਿੱਚ ਮਦਦ ਕਰ ਰਿਹਾ ਸੀ। ਏਐੱਨਟੀਐੱਫ਼ ਨੇ 7.09 ਕਰੋੜ ਦੇ 24 ਬੈਂਕ ਖਾਤਿਆਂ ਦੀ ਪਛਾਣ ਕਰਦਿਆਂ ਫ੍ਰੀਜ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਜ਼ਬਤ ਕੀਤੇ ਗਏ ਹਨ, 1.49 ਕਰੋੜ ਦੀ ਨਕਦੀ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਮੁਦਰਾ ਬਰਾਮਦ ਕੀਤੀ ਹੈ।