The Summer News
×
Friday, 17 May 2024

ਬੋਰਡ ਦੇ ਨਤੀਜਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਤੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦਾ ਸਿਖਿਆ ਵਿਭਾਗ ਨੇ ਕੀਤਾ ਸਨਮਾਨ 

ਮਾਨਸਾ, 30 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸ ਦੇ ਨਤੀਜੇ ਵਿੱਚ ਪੰਜਾਬ ਵਿੱਚ ਪਹਿਲੀ ਦੂਸਰੀ ਤੇ ਤੀਸਰੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦਾ ਜਿਲਾ ਸਿੱਖਿਆ ਵਿਭਾਗ ਵੱਲੋਂ ਮਾਨਸਾ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਦਾ ਸਨਮਾਨ ਕਰਨ ਦੇ ਲਈ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸ਼ਿਰਕਤ ਕੀਤੀ। ਉਨਾਂ ਨੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।


ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਪੰਜਾਬ ਦੇ ਵਿੱਚ ਮਾਨਸਾ ਜਿਲੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਵੀ 8ਵੀਂ ਕਲਾਸ ਵਿੱਚੋਂ ਪਹਿਲੀ ਦੂਸਰੀ ਪਟੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ 51-51 ਹਜ਼ਾਰ ਰੁਪਏ ਦੀ ਦੀ ਰਾਸ਼ੀ ਅਤੇ ਆਪਣੇ ਘਰ ਦੇ ਵਿਚ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਲੰਚ ਵੀ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਦੂਸਰੇ ਵਿਦਿਆਰਥੀਆਂ ਦੇ ਨਾਲ ਵੀ ਜਲਦ ਹੀ ਮੁੱਖ ਮੰਤਰੀ ਮੁਲਾਕਾਤ ਕਰਨਗੇ, ਕਿਉਂਕਿ ਕੁਝ ਰੁਝੇਵਿਆਂ ਦੇ ਬਿਜੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਦਾ ਵੀ ਮੁੱਖ ਮੰਤਰੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਅਤੇ ਇਸ ਦੇ ਲਈ ਉਨ੍ਹਾਂ ਵੱਲੋਂ ਐਲਾਨ ਵੀ ਕਰ ਦਿੱਤਾ ਹੈ।


ਸਨਮਾਨਿਤ ਕੀਤੇ ਗਏ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਅਤੇ ਉਨ੍ਹਾਂ ਨੇ ਪੰਜਾਬ ਦੇ ਵਿੱਚੋਂ ਪੁਜ਼ੀਸ਼ਨਾਂ ਲੈਕੇ ਆਪਣੇ ਮਾਨਸਾ ਜਿਲੇ ਦਾ ਨਾਮ ਰੌਸ਼ਨ ਕੀਤਾ ਸੀ। ਅੱਜ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਲੋਂ ਸਨਮਾਨਿਤ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਕਿਹਾ ਕਿ ਜੋ ਮਨ ਦੇ ਵਿੱਚ ਆਈਪੀਐਸ ਦਾ ਸੁਪਨਾ ਲੈ ਕੇ ਚੱਲੇ ਹਨ। ਉਸ ਨੂੰ ਪੂਰਾ ਕਰ ਕੇ ਇੱਕ ਵਾਰ ਫਿਰ ਦੇਸ਼ ਭਰ ਚੋਂ ਮਾਨਸਾ ਜਿਲੇ ਦਾ ਨਾਮ ਰੌਸ਼ਨ ਕਰਨਗੇ।

Story You May Like