The Summer News
×
Monday, 20 May 2024

ਸਿੱਖਿਆ ਮੰਤਰੀ ਵਲੋਂ ਰੋਪੜ ਤੋਂ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਦੀ ਕੀਤੀ ਰਸਮੀ ਸ਼ੁਰੂਆਤ

ਰੋਪੜ, 22 ਫਰਵਰੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਰੋਪੜ ਤੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਤੇ ਇਸ ਮੋਕੇ ਤੇ ਇਕ ਜਾਗਰੂਕਤਾ ਗੱਡੀ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜਿਸਦੇ ਜ਼ਰੀਏ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਪ੍ਰਚਾਰ ਕੀਤਾ ਜਾਵੇਗਾ।


ਇਸ ਦੋਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਜੋ ਬੱਚੇ ਕਿਸੇ ਕਾਰਨਾਂ ਕਰਕੇ ਸਕੂਲਾਂ ਤੋਂ ਵਾਂਝੇ ਰਹਿ ਜਾਂਦੇ ਹਨ ਉਨ੍ਹਾਂ ਨੂੰ ਸਕੂਲਾਂ ਵਿੱਚ ਲਿਆਉਣ ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 117 ਸਕੂਲ ਆਫ ਐਮੀਨੈਂਸ ਦਾ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਪੋਰਟਲ ਦੇ ਜ਼ਰੀਏ ਇਥੇ ਦਾਖਲਾ ਲਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਆਪਣੀ ਮੇਹਨਤ ਦੀ ਕਮਾਈ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਬਰਬਾਦ ਕਰਨ ਦੀ ਬਜਾਏ ਲੋਕ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਦਾ ਦਾਖਲਾ ਕਰਵਾਉਣ ਤੇ ਉਨ੍ਹਾਂ ਦੇ ਭਵਿੱਖ ਦੀ ਗਰੰਟੀ ਸਾਡੀ ਹੈ।ਇਸਦੇ ਨਾਲ ਹੀ ਹਰਜੋਤ ਬੈਂਸ ਨੇ ਕਿਹਾ ਕਿ ਨਿਯਮਾਂ ਤੋਂ ਉਲਟ ਜਾਣ ਵਾਲੇ ਤੇ ਵਾਧੂ ਫ਼ੀਸਾਂ ਵਸੂਲਣ ਵਾਲੇ ਨਿੱਜੀ ਸਕੂਲਾਂ ਤੇ ਕਾਰਵਾਈ ਵੀ ਕੀਤੀ ਜਾਵੇਗੀ ਤੇ ਇਸ ਫ਼ੀਸਾਂ ਵਿਆਜ ਸਮੇਤ ਵਾਪਸ ਕਰਨੀਆਂ ਪੈਣਗੀਆਂ।

Story You May Like