The Summer News
×
Monday, 20 May 2024

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ 2 ਮਾਰਚ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਪ, ਪੜੋ ਖਬਰ 

ਐਸ.ਏ.ਐਸ ਨਗਰ 28 ਫਰਵਰੀ 2023 : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਜਿਲ੍ਹੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 2 ਮਾਰਚ ਨੂੰ ਕੈਂਪ ਲਾਇਆ ਜਾ ਰਿਹਾ ਹੈ । ਬਿਓਰੋ ਦੇ ਇੱਕ ਬੁਲਾਰੇ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇਹ ਕੈਂਪ ਕਮਰਾ ਨੰ. 461 ਤੀਜੀ ਮਜਿੰਲ ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਲਾਇਆ ਜਾ ਰਿਹਾ ਹੈ । ਇਸ ਕੈਂਪ ਦਾ ਆਯੋਜਨ ਹਰ ਵੀਰਵਾਰ ਕੀਤਾ ਜਾਦਾ ਹੈ ਜਿਸ ਵਿੱਚ ਗ੍ਰੈਜੁਏਟ ਅਤੇ ਪੋਸਟ ਗ੍ਰੈਜੁਏਟ (ਕੋਈ ਵੀ ਸਟਰੀਮ ਵਿੱਚ) ਬੀ.ਸੀ.ਏ, ਐਮ.ਸੀ.ਏ, ਬੀ.ਟੈਕ ਅਤੇ ਡਿਪਲੋਮਾ ਇਨ ਸੀ.ਐਸ ਆਦਿ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਹ ਕੈਂਪ 2 ਮਾਰਚ ਨੂੰ ਸਵੇਰੇ 10:00 ਵਜੇ ਜਿਲ੍ਹਾ ਰੋਜ਼਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਾਇਆ ਜਾਵੇਗਾ ।

ਇਸ ਵਿੱਚ ਇੰਨਡਸਿੰਡ ਬੈਕ, ਮਿਡਰੀਫ ਅਤੇ ਦੇਸ਼ ਭਗਤ ਯੂਨੀਵਰਸਿਟੀ ਆਦਿ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ ਬਿਜਨਸ ਡਿਵੈਲਪਮੈਂਟ ਐਗਜੈਗਿਟਿਵ, ਸੇਲਜ ਐਗਜੈਗਿਟਿਵ, ਸੇਲਜ ਮੈਨੇਜਰ, ਸਾਫਟਵੇਅਰ ਡਿਵੈਲਪਰ, ਆਇਲਟਸ ਟਰੇਨਰ,ਮਾਰਕਟਿੰਗ ਮੈਨੇਜਰ, ਗਰਾਫਿਕ ਡਿਜਾਇਨਰ, ਐਚ.ਆਰ ਮੈਨੇਜਰ ਅਤੇ ਆਫਿਸ ਆਦਿ ਆਸਾਮੀਆਂ ਦੀ ਪਲੇਸਮੈਂਟ ਕੀਤੀ ਜਾਵੇਗੀ। ਜਿਸ ਵਿੱਚ ਗ੍ਰੈਜੁਏਟ ਅਤੇ ਪੋਸਟ ਗ੍ਰੈਜੁਏਟ (ਕੋਈ ਵੀ ਸਟਰੀਮ ਵਿੱਚ) ਬੀ.ਸੀ.ਏ, ਐਮ.ਸੀ.ਏ, ਬੀ.ਟੈਕ ਅਤੇ ਡਿਪਲੋਮਾ ਇਨ ਸੀ.ਐਸ ਆਦਿ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ  ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ ਆਸ਼ਿਕਾ ਜੈਨ, ਵੱਲੋ ਦੱਸਿਆ  ਗਿਆ ਕਿ ਇਸ ਵਾਰ ਦੇ ਪਲੇਸਮੈਟ ਕੈਂਪ ਮਿਤੀ 02.03.2023 ਵਿੱਚ ਵੱਧ ਤੋ ਵੱਧ ਪ੍ਰਾਰਥੀ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।  


ਉਹਨਾਂ ਨੇ ਇਹ ਵੀ ਦੱਸਿਆ ਕਿ ਦਫਤਰ ਵਲੋਂ ਸਕਿੱਲ ਕੈਂਪਾਂ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ । ਉਨ੍ਹਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਉਕਤ ਪਲੇਸਮੈਂਟ ਕੈਂਪ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ । ਵੀਰਵਾਰ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਲਈ ਯੋਗ ਪ੍ਰਾਰਥੀ http://surl.li/ewafo ਤੇ ਰਜਿਸਟਰ ਕਰ ਸਕਦੇ ਹਨ ਜਾਂ ਸਿੱਧੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫਤਰ ਹਰ ਵੀਰਵਾਰ ਸਵੇਰੇ 10:00 ਵਜੇ ਪਹੁੰਚ ਕੇ ਰੋਜ਼ਗਾਰ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।

Story You May Like