The Summer News
×
Monday, 20 May 2024

ਆਬਕਾਰੀ ਵਿਭਾਗ ਨੇ ਭਾਰੀ ਮਾਤਰਾ 'ਚ ਲਾਹਣ ਤੇ ਨਾ.ਜਾਇਜ਼ ਸ਼ਰਾ/ਬ ਕੀਤੀ ਬਰਾਮਦ

ਬਟਾਲਾ : ਆਬਕਾਰੀ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੌਰਾਨ 12 ਕਿਲੋ ਲਾਹਣ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਐਕਸਾਈਜ਼ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਆਬਕਾਰੀ ਸਹਾਇਕ ਕਮਿਸ਼ਨਰ ਰਾਹੁਲ ਭਾਟੀਆ ਅਤੇ ਆਬਕਾਰੀ ਅਫ਼ਸਰ ਇੰਦਰਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।


ਇਸੇ ਲੜੀ ਤਹਿਤ ਅੱਜ ਰੇਡ ਟੀਮ ਸਮੇਤ ਪਿੰਡ ਮਾੜੀ ਪੰਨਾਵਾਂ ਦੇ ਦਰਿਆ ਖੇਤਰ ਵਿੱਚ ਛਾਪੇਮਾਰੀ ਦੌਰਾਨ ਪਿੰਡ ਬੋਝਾ ਤੋਂ 80 ਕਿਲੋ ਲਾਹਣ ਅਤੇ 20 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਜਦਕਿ ਪਿੰਡ ਬੋਝਾ ਤੋਂ 40 ਕਿਲੋ ਲਾਹਣ ਬਰਾਮਦ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਨਜਾਇਜ਼ ਸ਼ਰਾਬ ਅਤੇ ਠੇਕੇ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਏ.ਐਸ.ਆਈ. ਬਲਵਿੰਦਰ ਸਿੰਘ, ਏ.ਐਸ.ਆਈ. ਖੁਸ਼ਵੰਤ ਸਿੰਘ, ਐਚ.ਸੀ. ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

Story You May Like