ਜਰਖੜ ਹਾਕੀ ਅਕੈਡਮੀ ਨੇ ਓਲੰਪੀਅਨ ਪ੍ਰਿਥੀਪਾਲ ਸਿੰਘ ਦੀ 41 ਵੀ ਬਰਸੀ ਖੇਡ ਭਾਵਨਾ ਨਾਲ ਮਨਾਈ ਕਿਲਾ ਰਾਏਪੁਰ ਅਤੇ ਜਰਖੜ ਅਕੈਡਮੀ ਅਗਲੇ ਗੇੜ ਵਿੱਚ ਪੁੱਜੇ
ਵਿਆਹ ਤੇ ਗਿਆ ਪਰਿਵਾਰ, ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
ਨਕੋਦਰ : (ਰਾਘਵ ਜੈਨ) ਜਲੰਧਰ ਦੇ ਹਲਕਾ ਨਕੋਦਰ ਦੇ ਰਣਜੀਤ ਨਗਰ ਵਿਖੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਸਵੇਰੇ ਵਿਆਹ ਤੇ ਗਿਆ ਅਤੇ ਜਦੋਂ ਦੁਪਹਿਰ ਨੂੰ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਦੇ ਤਾਲੇ ਭੰਨੇ ਹੋਏ ਸਨ ਅਤੇ ਜਦੋਂ ਉਹਨਾਂ ਦੇਖਿਆ ਤਾਂ ਗੋਦਰੇਜ ਦੀਆਂ ਅਲਮਾਰੀਆਂ ਦਾ ਸਮਾਨ ਖਿੱਲਰਿਆ ਪਿਆ ਸੀ ਅਤੇ ਉਹਨਾਂ ਦੇ ਸੋਨੇ ਦੇ ਗਹਿਣੇ ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਚੋਰ ਫਰਾਰ ਹੋ ਗਏ ਸਨ|
ਉਨ੍ਹਾਂ ਦਸਿਆ ਕਿ ਕਰੀਬ 40 ਤੋਲੇ ਸੋਨੇ ਦੇ ਗਹਿਣੇ ਅਤੇ ਚਾਂਦੀ ਦੇ ਗਹਿਣੇ ਤੋ ਇਲਾਵਾ ਲਖ ਰੁਪਏ ਨਗਦੀ ਚੋਰੀ ਕਰਕੇ ਚੋਰ ਫਰਾਰ ਹੋ ਗਏ ਹਨ ਅਤੇ ਇਸ ਚੋਰੀ ਦੀ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਕੌਂਸਲਰ ਹੇਮੰਤ ਸ਼ਰਮਾ ਵੀ ਮੋਕੇ ਤੇ ਪਹੁੰਚੇ ਅਤੇ ਉਨ੍ਹਾਂ ਮੰਗ ਕੀਤੀ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ।