The Summer News
×
Monday, 13 May 2024

ਪੰਜਾਬ 'ਚ ਗੈਂਗਸਟਰ ਦੇ ਪਿਤਾ ਲੜਨਗੇ ਲੋਕ ਸਭਾ ਚੋਣਾਂ , ਇਸ ਥਾਂ ਤੋਂ ਮਿਲੀ ਟਿਕਟ

ਪੰਜਾਬ ਦੇ ਬਦਨਾਮ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ 2024 ਦੀਆਂ ਲੋਕ ਸਭਾ ਚੋਣਾਂ ਲੜਨਗੇ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭੁਪਿੰਦਰ ਸਿੰਘ ਪੰਜਾਬ ਪੁਲਿਸ ਤੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਅੱਜ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਆਪਣੀ ਦੂਜੀ ਸੂਚੀ ਵਿੱਚ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।


ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਦਾ ਨਾਂ ਚੋਣ ਉਮੀਦਵਾਰ ਵਜੋਂ ਐਲਾਨ ਦਿੱਤਾ ਗਿਆ। ਉਥੇ ਹੀ ਜੇਕਰ ਜੈਪਾਲ ਭੁੱਲਰ ਦੀ ਗੱਲ ਕਰੀਏ ਤਾਂ ਉਹ ਲੁਧਿਆਣਾ 'ਚ ਸੀਆਈਏ ਦੇ 2 ਪੁਲਸ ਮੁਲਾਜ਼ਮਾਂ ਨੂੰ ਮਾਰ ਕੇ ਕੋਲਕਾਤਾ ਭੱਜ ਗਿਆ ਸੀ। ਜਿੱਥੇ ਪੰਜਾਬ ਪੁਲਿਸ ਨੇ 9 ਜੂਨ 2021 ਨੂੰ ਕੋਲਕਾਤਾ ਵਿੱਚ ਉਸਦਾ ਸਾਹਮਣਾ ਕੀਤਾ ਸੀ।

Story You May Like