ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਦਾ ਕਾਰਨਾਮਾ ਆਇਆ ਸਾਹਮਣੇ
ਬਠਿੰਡਾ: ਜੇਲ੍ਹ ਵਿਚ ਬੰਦ ਗੈਂਗਸਟਰਾਂ ਦੇ ਹੌਸਲੇ ਇਸ ਹੱਦ ਤੱਕ ਵਧ ਗਏ ਹਨ ਕਿ ਹੁਣ ਉਹ ਜੇਲ੍ਹਾਂ ਦੀ ਸੁਰੱਖਿਆ ਲਈ ਰੱਖੇ ਗਾਰਡਾਂ ‘ਤੇ ਹੱਥ ਰੱਖਣ ਤੋਂ ਵੀ ਗੁਰੇਜ਼ ਨਹੀਂ ਕਰ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਦੀ ਕੇਂਦਰੀ ਜੇਲ੍ਹ ਦਾ ਸਾਹਮਣੇ ਆਇਆ ਹੈ, ਜਿੱਥੇ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ‘ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ। ਇੰਨਾ ਹੀ ਨਹੀਂ ਗੈਂਗਸਟਰਾਂ ਨੇ ਜੇਲ੍ਹ ਅਧਿਕਾਰੀ ਦੀ ਵੀ ਕੁੱਟਮਾਰ ਕੀਤੀ।
ਇਨ੍ਹਾਂ ਦੋ ਗੈਂਗਸਟਰਾਂ ਦੇ ਨਾਂ ਗੁਰਦੀਪ ਸਿੰਘ ਅਤੇ ਰਾਜਵੀਰ ਸਿੰਘ ਹਨ। ਦੋ ਦਿਨ ਪਹਿਲਾਂ ਹੀ ਗੈਂਗਸਟਰ ਰਾਜਵੀਰ ਕੋਲੋਂ ਮੋਬਾਈਲ ਅਤੇ ਸਿਮ ਕਾਰਡ ਬਰਾਮਦ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਨਾਕੇ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਦੌਰਾਨ ਦੋਵਾਂ ਗੈਂਗਸਟਰਾਂ ਨੇ ਜੇਲ ‘ਚ ਮੌਜੂਦ ਅਧਿਕਾਰੀਆਂ ਨੂੰ ਧੱਕਾ ਵੀ ਦਿੱਤਾ ਅਤੇ ਧਮਕੀਆਂ ਵੀ ਦਿੱਤੀਆਂ। ਇਸ ਘਟਨਾ ਤੋਂ ਬਾਅਦ ਕੈਂਟ ਥਾਣੇ ਵਿੱਚ ਦੋਵਾਂ ਗੈਂਗਸਟਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।