The Summer News
×
Wednesday, 15 May 2024

ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਨੇ ਵੋਟਰ ਪੰਜੀਕਰਨ ਸਬੰਧੀ ਕੱਢੀ ਵੋਟਰ ਜਾਗਰੂਕਤਾ ਰੈਲੀ

ਪਟਿਆਲਾ, 30 ਮਾਰਚ : ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੱਤ ਰੋਜ਼ਾ ਰਾਸ਼ਟਰੀ ਸੇਵਾ ਯੋਜਨਾ ਕੈਂਪ ਦੌਰਾਨ ਸ਼ਹਿਰੀ ਖੇਤਰ ਵਿੱਚ ਵੋਟਰ ਪੰਜੀਕਰਣ ਵਧਾਉਣ ਲਈ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵੋਟਰ ਪੰਜੀਕਰਨ ਸਬੰਧੀ ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ  ਕੀਤੀ। ਜਿਸ ਦੌਰਾਨ ਕਾਲਜ ਦੇ ਈ.ਐਲ.ਸੀ. ਕਲੱਬ ਮੈਂਬਰ, ਕੈਂਪਸ ਐਬਸਡਰਾਂ ਦੁਆਰਾ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।


ਨੋਡਲ ਅਫ਼ਸਰ ਸਵੀਪ ਪਟਿਆਲਾ ਸ਼ਹਿਰੀ ਰੁਪਿੰਦਰ ਸਿੰਘ, ਰਾਸ਼ਟਰੀ ਸੇਵਾ ਯੋਜਨਾ ਦੇ ਕੋਆਰਡੀਨੇਟਰ ਡਾ ਹਰਦੀਪ ਕੌਰ ਸੈਣੀ ਅਤੇ ਪ੍ਰੋ ਯਸ਼ਪ੍ਰੀਤ ਸਿੰਘ ਦੁਆਰਾ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਰਾਮ ਜੀ ਲਾਲ, ਕੁਲਜੀਤ ਸਿੰਘ ਸਿੱਧੂ, ਸਤਵੀਰ ਸਿੰਘ ਅਤੇ ਡਾ. ਨਰਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਐਨ. ਐਸ.ਐਸ. ਵਲੰਟੀਅਰਜ਼ ਨੂੰ ਵੋਟ ਦੀ ਮਹੱਤਤਾ ਅਤੇ ਅਧਿਕਾਰ ਬਾਰੇ ਜਾਣੂ ਕਰਵਾਉਂਦੇ ਹੋਏ ਨੌਜਵਾਨ ਵੋਟਰਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।


ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਵੋਟਰ ਪੰਜੀਕਰਣ ਵਧਾਉਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ 1 ਅਪ੍ਰੈਲ 2023 ਤੋਂ ਸ਼ੁਰੂ ਹੋ ਰਹੀ ਵੋਟਰ ਪੰਜੀਕਰਣ ਮੁਹਿੰਮ ਦੀ ਸ਼ੁਰੂਆਤ ਅੱਜ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦੇ ਵਲੰਟੀਅਰਜ਼ ਦੁਆਰਾ ਕੱਢੀ ਜਾ ਰਹੀ ਵੋਟਰ ਜਾਗਰੂਕਤਾ ਰੈਲੀ ਨਾਲ ਹੋ ਰਹੀ ਹੈ ਅਤੇ ਨਵੇਂ ਵੋਟਰ ਰਜਿਸਟਰ ਕਰਨ ਲਈ ਜ਼ਿਲ੍ਹਾ ਪੱਧਰ ਉਪਰ ਸਕੂਲਾਂ ਕਾਲਜਾਂ ਦੇ ਵੋਟਰ ਜਾਗਰੂਕਤਾ ਕਲੱਬਾਂ ਰਾਹੀਂ ਮੁਹਿੰਮ ਚਲਾਈ ਜਾਵੇਗੀ।


ਰੈਲੀ ਦੌਰਾਨ ਵਲੰਟੀਅਰਾਂ ਵੱਲੋਂ ਸੇਵਕ ਕਲੌਨੀ, ਪੰਜਾਬੀ ਬਾਗ, ਲਹਿਲ ਕਲੌਨੀ ਅਤੇ ਮਾਨਸ਼ਾਹੀਆ ਕਲੌਨੀ ਦੇ ਵਸਨੀਕਾਂ ਨੂੰ ਨਵੀਂਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ। ਕਾਲਜ ਦੇ ਐਨ. ਐਸ. ਐਸ. ਕੋਆਰਡੀਨੇਟਰ ਡਾ. ਹਰਦੀਪ ਕੌਰ ਸੈਣੀ ਅਤੇ ਪ੍ਰੋ. ਯਸ਼ਪ੍ਰੀਤ ਸਿੰਘ ਨੇ ਚੋਣ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਐਨ. ਐਸ. ਐਸ. ਵਲੰਟੀਅਰਜ਼ ਨੂੰ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਵਧਾਈ ਦਿੱਤੀ।

Story You May Like