The Summer News
×
Saturday, 07 September 2024

ਰਾਜਪਾਲ ਨੇ ਪੰਜਾਬ ਦੇ ਸੀਨੀਅਰ ਆਈ.ਏ.ਐਸ ਅਫਸਰਾਂ ਨਾਲ ਕੀਤੀ ਜਾਣ ਪਹਿਚਾਣ ਮੀਟਿੰਗ

ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਸੀਨੀਅਰ ਆਈ.ਏ.ਐਸ ਅਫਸਰਾਂ ਨਾਲ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਸਮੀਖਿਆ ਕੀਤੀ। ਰਾਜਪਾਲ ਨੇ ਇਸ ਮੌਕੇ ਆਈ.ਏ.ਐਸ ਅਧਿਕਾਰੀਆਂ ਨਾਲ ਆਮ ਜਾਣ ਪਹਿਚਾਣ ਉਪਰੰਤ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ।
ਉਨ੍ਹਾਂ ਕਿਹਾ ਸਭ ਮਿਲ ਜੁਲ ਕੇ ਸੂਬੇ ਦੀਆਂ ਭਲਾਈ ਸਕੀਮਾਂ ਦਾ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਦਾ ਯਤਨ ਕਰਨ ਜਿਸ ਲਈ ਉਹ ਵੀ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਸਮੇਂ ਸਮੇਂ ‘ਤੇ ਵਿਕਾਸ ਕਾਰਜਾਂ ਅਤੇ ਭਾਲਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਉਹ ਖੁੱਦ ਸੂਬਾ ਸਰਕਾਰ ਨਾਲ ਮਿਲ ਕੇ ਜ਼ਮੀਨੀ ਪੱਧਰ ‘ਤੇ ਜਾ ਕੇ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕਰਨਗੇ।
ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਦਿੱਕਤਾਂ ਨਾ ਆਉਣ ਦਿੱਤੀਆਂ ਜਾਣ ਅਤੇ ਕੰਮ ਕਾਜ ਵਾਲੇ ਦਿਨਾਂ ਵਿਚ ਆਈ.ਏ.ਐਸ ਅਧਿਕਾਰੀ ਖੁੱਦ ਅਤੇ ਉਨ੍ਹਾਂ ਦੇ ਅਧੀਨ ਕੰਮ ਕਰਨ ਵਾਲੇ ਅਧਿਕਾਰੀ ਆਮ ਲੋਕਾਂ ਨੂੰ ਮਿਲਣ ਲਈ ਸਮਾਂ ਨਿਸ਼ਚਿਤ ਕਰਨ।
ਇਸ ਮੌਕੇ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੇਜੇ ਗਏ ਵਿਕਾਸ ਪ੍ਰਸਤਾਵਾਂ ਬਾਰੇ ਨਿਰੰਤਰ ਸਬੰਧਤ ਕੇਂਦਰੀ ਅਧਿਕਾਰੀਆਂ ਨਾਲ ਰਾਬਤਾ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਿਸੇ ਵੀ ਪੱਧਰ ‘ਤੇ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿਚ ਕੋਈ ਦਿੱਕਤ ਆਂਉਦੀ ਹੈ ਤਾਂ ਉਨਾਂ ਦੀ ਸਹਾਇਤਾ ਲੈ ਸਕਦੇ ਹਨ।

Story You May Like