The Summer News
×
Saturday, 11 May 2024

ਸਿਹਤ ਵਿਭਾਗ ਵਲੋਂ 23 ਅਪ੍ਰੈਲ ਤੋਂ 27 ਅਪੈ੍ਰਲ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫਤਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ : ਸਿਹਤ ਵਿਭਾਗ ਵਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਟੀਕਾਕਰਨ ਪ੍ਰੋਗਰਾਮ ਅਧੀਨ 23 ਅਪ੍ਰੈਲ ਤੋਂ 27 ਅਪੈ੍ਰਲ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵਿਸ਼ੇਸ਼ ਟੀਕਾਕਰਨ ਹਫਤੇ ਦੇ ਪਹਿਲੇ ਦਿਨ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰੀ ਸਲੱਮ ਏਰੀਏ ਵਿਚ ਵਿਸ਼ੇਸ਼ ਕੈਂਪ ਲਗਾਏ ਗਏ ।


ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦਾ ਮਕਸਦ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਜਾਂ ਅਧੂਰਾ ਟੀਕਾਕਰਨ ਹੋਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾ ਲਈ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾਉਣਾ ਹੈ ਅਤੇ ਉਨ੍ਹਾ ਦਾ ਮੁਕੰਮਲ ਟੀਕਾਕਰਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਲੋਂ ਅਧੂਰਾ ਟੀਕਾਕਰਨ ਵਾਲੇ ਬੱਚੇ ਅਤੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀਆਂ ਸਰਵੇ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਲਗਾਤਾਰ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਉਨ੍ਹਾ ਦਾ ਮੁਕੰਮਲ ਟੀਕਾਕਰਨ ਕੀਤਾ ਜਾ ਰਿਹਾ ਹੈ। ਇਹ ਟੀਕਾਕਰਨ ਸੈਸ਼ਨ ਪ੍ਰਵਾਸੀ ਮਜ਼ਦੂਰਾ ਦੀਆਂ ਕਲੋਨੀਆਂ, ਝੁੱਗੀਆਂ ਝੋਪੜੀਆਂ, ਇੱਟਾਂ ਦੇ ਭੱਠੇ, ਪਥੇਰਾਂ, ਸ਼ੈਲਰਾਂ ਅਤੇ ਢਾਣੀਆਂ ਵਿਚ ਜਾ ਕੇ ਲਗਾਏ ਜਾ ਰਹੇ ਹਨ।


ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐਮ.ਸੀ. ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਰੁਟੀਨ ਵਿਚ ਬੱਚੇ ਦਾ 2 ਸਾਲ ਦੀ ਉਮਰ ਤੱਕ ਟੀਕਾਕਰਨ ਮੁਕੰਮਲ ਹੋ ਜਾਂਦਾ ਹੈ ਲੇਕਿਨ ਇਸ ਹਫਤੇ ਦੋਰਾਨ ਜਿਹੜੇ ਬੱਚਿਆਂ ਟੀਕਾਕਰਨ ਅਧੂਰਾ ਹੈ ਜਾਂ ਨਹੀ ਹੋਇਆ ਹੈ ਤਾਂ ਉਨ੍ਹਾ ਦਾ ਮੁਕੰਮਲ ਟੀਕਾਕਰਨ 5 ਸਾਲ ਦੀ ਉਮਰ ਤੱਕ ਵੀ ਕਰਵਾਇਆ ਜਾ ਸਕਦਾ ਹੈ।ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ ।ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।

Story You May Like