The Summer News
×
Tuesday, 21 May 2024

ਇਨ੍ਹਾਂ ਇਲਾਕਿਆਂ 'ਚ ਦਿੱਤੀ ਗਰਮੀ ਨੇ ਦਸਤਕ, ਜਾਣੋ ਅੱਜ ਦਾ ਨਵਾਂ ਅੱਪਡੇਟ

ਚੰਡੀਗੜ੍ਹ : ਦੱਸ ਦੇਈਏ ਕਿ ਸਰਦੀਆਂ ਨੇ ਦਿੱਲੀ ਸਮੇਤ ਉੱਤਰੀ ਭਾਰਤ ਨੂੰ ਅਲਵਿਦਾ ਕਹਿਣਾ ਸ਼ੁਰੂ ਕਰ ਦਿੱਤਾ ਹੈ।ਇਸਦੇ ਨਾਲ ਹੀ ਗਰਮੀ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਸਮੇਤ ਕਈ ਸੂਬਿਆਂ 'ਚ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ 2-3 ਦਿਨਾਂ ਤੱਕ ਮੌਸਮ 'ਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।


ਇਸਦੇ ਨਾਲ ਹੀ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਬਾਕੀ ਹਿੱਸਿਆਂ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ 'ਤੇ ਹਰਿਆਣਾ ਦੇ ਜ਼ਿਆਦਾਤਰ ਸਥਾਨਾਂ 'ਤੇ ਅੱਜ ਦੇ ਦਿਨ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਮੀਡੀਆ ਸੂਤਰਾਂ ਅਨੁਸਾਰ ਅਗਲੇ 5 ਦਿਨਾਂ ਤੱਕ ਅੰਡੇਮਾਨ ਅਤੇ ਹੋਰ ਛੋਟੇ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
(ਮਨਪ੍ਰੀਤ ਰਾਓ)

Story You May Like