The Summer News
×
Sunday, 19 May 2024

ਪੰਜਾਬ ਵਿੱਚ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਬਾਰੇ ਮੰਥਨ ਕਰ ਰਹੀ ਹੈ ਹਾਈਕਮਾਂਡ : ਮਨੋਰੰਜਨ ਕਾਲੀਆ

ਖੰਨਾ, 12 ਜੂਨ : ਭਾਜਪਾ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਖੰਨਾ ਵਿਖੇ ਪਾਰਟੀ ਦੀ ਮੀਟਿੰਗ ਹੋਈ। ਜਿਸ ਵਿੱਚ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੇ ਅਹੁਦੇਦਾਰ ਪਹੁੰਚੇ। ਇਸ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਪੰਜਾਬ ਵਿੱਚ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਬਾਰੇ ਕਿਹਾ ਕਿ ਅਕਾਲੀ ਦਲ ਐਨਡੀਏ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਪਾਰਟੀ ਹਾਈਕਮਾਂਡ ਮੰਥਨ ਕਰ ਰਹੀ ਹੈ।


ਪੰਜਾਬ ਤੋਂ ਇਲਾਵਾ ਹੋਰ ਰਾਜਾਂ ਵਿੱਚ ਵੀ ਖੇਤਰੀ ਅਤੇ ਕੌਮੀ ਪਾਰਟੀਆਂ ਨੂੰ ਐਨਡੀਏ ਵਿੱਚ ਸ਼ਾਮਲ ਕਰਨ ਲਈ ਮੰਥਨ ਚੱਲ ਰਿਹਾ ਹੈ। ਇਸਦਾ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਕਰੇਗੀ। ਮਨੋਰੰਜਨ ਕਾਲੀਆ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇ ਨੂੰ ਲੈ ਕੇ ਕਿਸਾਨਾਂ ਦੇ ਚੱਲ ਰਹੇ ਧਰਨਿਆਂ ਅਤੇ ਇਸ ਪ੍ਰੋਜੈਕਟ ਵਿੱਚ ਹੋ ਰਹੀ ਦੇਰੀ ਨੂੰ ਪੰਜਾਬ ਸਰਕਾਰ ਦੀ ਲਾਪਰਵਾਹੀ ਕਰਾਰ ਦਿੱਤਾ। ਕਾਲੀਆ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਕੇਂਦਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਸਰਕਾਰ ਨੇ ਸੂਬੇ ਵਿੱਚ ਰੇਟ ਤੈਅ ਕਰਨੇ ਹਨ। ਜੇਕਰ ਤੈਅ ਰੇਟ ਨੂੰ ਲੈ ਕੇ ਪ੍ਰਦਰਸ਼ਨ ਹੁੰਦੇ ਹਨ ਤਾਂ ਇਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਸਵਾਲ ਉਠਾਉਂਦਿਆਂ ਮਨੋਰੰਜਨ ਕਾਲੀਆ ਨੇ ਕਿਹਾ ਕਿ ਚਾਰੇ ਪਾਸੇ ਲੁੱ@ ਟ-ਖਸੁੱਟ ਹੋ ਰਹੀ ਹੈ। ਲੋਕ ਸੁਰੱਖਿਅਤ ਨਹੀਂ ਹਨ। ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਸੂਬੇ 'ਚ ਕਾਨੂੰਨ ਵਿਵਸਥਾ ਦਾ ਜਨਾਜਾ ਨਿਕਲ ਗਿਆ ਹੈ।


ਮਨੋਰੰਜਨ ਕਾਲੀਆ ਨੇ ਕੇਂਦਰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਗਿਣਾਉਂਦਿਆਂ ਕਿਹਾ ਕਿ ਅੱਜ ਪੂਰੀ ਦੁਨੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਕਤ ਨੂੰ ਮੰਨ ਰਹੀ ਹੈ। ਮਿੱਤਰ ਦੇਸ਼ਾਂ ਵਿੱਚ ਮੋਦੀ ਦੀ ਡਿਮਾਂਡ ਵਧਣੀ ਸੁਭਾਵਿਕ ਹੈ। ਪਰ ਹੁਣ ਤਾਂ ਦੁਸ਼ਮਣ ਦੇਸ਼ ਪਾਕਿਸਤਾਨ ਦੇ ਨੇਤਾ ਅਤੇ ਲੋਕ ਵੀ ਕਹਿਣ ਲੱਗ ਪਏ ਹਨ ਕਿ ਉਨ੍ਹਾਂ ਨੂੰ ਨਰਿੰਦਰ ਮੋਦੀ ਵਰਗਾ ਪ੍ਰਧਾਨ ਮੰਤਰੀ ਚਾਹੀਦਾ ਹੈ। ਭਾਰਤ ਦੇ ਵਿਕਾਸ ਦੀ ਗਤੀ ਤੋਂ ਵੱਡੇ ਦੇਸ਼ ਪ੍ਰਭਾਵਿਤ ਹਨ। ਭਾਰਤ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਦੇਸ਼ ਬਣ ਗਿਆ ਹੈ। ਬਰਤਾਨੀਆ ਵੀ ਪਿੱਛੇ ਰਹਿ ਗਿਆ ਹੈ। ਮਨੋਰੰਜਨ ਕਾਲੀਆ ਨੇ ਪੰਜਾਬ 'ਚ ਵੈਟ ਦਰਾਂ 'ਚ ਵਾਧਾ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ। ਕਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਫਸਲਾਂ ਦੇ ਭਾਅ ਵਧਾ ਕੇ ਕਿਸਾਨਾਂ ਨੂੰ ਐਮ.ਐਸ.ਪੀ. ਦਿੱਤੀ। ਪਰ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿੱਤੇ ਹਨ।

Story You May Like