The Summer News
×
Monday, 20 May 2024

ਤੇਜ਼ ਧੁੱਪ ਨੇ ਇਨ੍ਹਾਂ ਇਲਾਕਿਆਂ 'ਚ ਵਧਾਈ ਗਰਮੀ, ਜਾਣੋ ਮੌਸਮ ਦਾ ਨਵਾਂ ਅੱਪਡੇਟ

ਚੰਡੀਗੜ੍ਹ : ਦੱਸ ਦੇਈਏ ਕਿ ਸੀਤ ਲਹਿਰ ਦੇ ਚੱਲਦਿਆ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਿਛਲੇ ਕੁਝ ਮਹੀਨਿਆ 'ਚ ਵੱਧਦੀ ਠੰਢ ਕਾਰਨ ਕਾਫੀ ਸਾਰੀਆਂ ਦੁਰਘਟਨਾਂ ਵੀ ਵਾਪਰੀਆਂ, ਜਿਸ ਦੇ ਚੱਲਦਿਆਂ ਲੋਕਾਂ ਦਾ ਬਹੁਤ ਸਾਰਾ ਨੁਕਸਾਨ ਵੀ ਹੋਇਆ। ਪ੍ਰੰਤੂ ਜਿਵੇਂ ਹੀ ਠੰਢ ਘੱਟਦੀ ਜਾ ਰਹੀ ਹੈ ਉਸੇ ਪ੍ਰਕਾਰ ਤਾਪਨਾਮ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।


ਇਸੇ ਦੌਰਾਨ ਦੱਸ ਦੇਈਏ ਕਿ ਰਾਜਧਾਨੀ ਦਿੱਲੀ 'ਚ ਵੀ ਇਨ੍ਹੀਂ ਦਿਨੀਂ ਤਾਪਮਾਨ ਇੱਕ ਤੋਂ ਦੋ ਡਿਗਰੀ ਤੱਕ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਪਿਛਲੇ ਦਿਨੀਂ ਜਿੱਥੇ ਤਾਪਮਾਨ 23 ਤੋਂ 24 ਡਿਗਰੀ ਦੇ ਆਸ-ਪਾਸ ਸੀ, ਉੱਥੇ ਹੀ ਐਤਵਾਰ (12 ਫਰਵਰੀ) ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੀਡੀਆ ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਰਾਜਧਾਨੀ 'ਚ ਹਵਾਵਾਂ ਵੀ ਚੱਲ ਸਕਦੀਆਂ ਹਨ।


ਹਾਲਾਂਕਿ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੇ ਪੱਧਰ 'ਚ ਕੋਈ ਸੁਧਾਰ ਨਹੀਂ ਹੋਇਆ। ਮੌਸਮ ਵਿਭਾਗ ਵਲੋਂ ਐਤਵਾਰ ਨੂੰ ਵੀ ਹਵਾ ਦੀ ਗੁਣਵੱਤਾ ਦਾ ਪੱਧਰ 183 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਤੇਜ਼ ਧੁੱਪ ਕਾਰਨ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਪੂਰੇ ਉੱਤਰ ਭਾਰਤ ਵਿੱਚ ਫਰਵਰੀ ਮਹੀਨੇ ਹੀ ਕੜਾਕੇ ਦੀ ਗਰਮੀ ਪੈ ਰਹੀ ਹੈ।


ਮਿਲੀ ਜਾਣਕਾਰੀ ਮੁਤਾਬਕ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 14% ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28% ਸੈਲਸੀਅਸ ਰਹਿਣ ਦਾ ਅਨੁਮਾਨ ਦੱਸਿਆ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ ਵਿੱਚ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਿਹਾ।


ਇਸਦੇ ਨਾਲ ਹੀ ਦੱਸ ਦੇਈਏ ਕਿ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ,ਮੱਧ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ 'ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਹੈ। ਇਸੇ ਦੌਰਾਨ ,ਮੌਸਮ ਵਿਭਾਗ ਵਲੋਂ ਬਿਹਾਰ ਵਿੱਚ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਦੱਖਣ-ਪੱਛਮੀ ਹਵਾਵਾਂ ਚੱਲ ਰਹੀਆਂ ਹਨ।


(ਮਨਪ੍ਰੀਤ ਰਾਓ)

Story You May Like