The Summer News
×
Sunday, 12 May 2024

ਡਕੈਤੀ 'ਚ ਮਾਸਟਰਮਾਈਂਡ 2 ਮਹਿਲਾਵਾਂ ਚੜੀਆਂ ਪੁਲਿਸ ਅੜਿਕੇ

ਅਜਨਾਲਾ : ਅੱਜ ਨਾਲ ਆ ਸ਼ਹਿਰ ਅੰਦਰ ਪਿਛਲੇ ਦਿਨੀ ਇੱਕ ਕਰਿਆਨਾ ਵਪਾਰੀ ਦੇ ਘਰੋਂ ਨਕਾਬਪੋਸ਼ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ਤੇ ਲੱਖਾਂ ਰੁਪਏ ਦੇ ਗਹਿਣੇ ਅਤੇ ਲੱਖਾ ਰੁਪਏ ਕੈਸ਼ ਦੀ ਲੁੱਟ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਇਸ ਕੇਸ ਦੀਆਂ ਦੋ ਮੁੱਖ ਮਾਸਟਰ ਮਾਇੰਡ ਔਰਤਾਂ ਨੂੰ ਕਾਬੂ ਕੀਤਾ ਹੈ। ਜਿਨਾਂ ਕੋਲੋਂ ਪੁਲਿਸ ਵੱਲੋਂ ਲੱਖਾਂ ਰੁਪਏ ਦਾ ਸੋਨਾ ਅਤੇ ਕੈਸ਼ ਬਰਾਮਦ ਕੀਤਾ ਹੈ


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਅਜਨਾਲਾ ਸ਼ਹਿਰ ਅੰਦਰ ਹੋਈ ਲੁੱਟ ਮਾਮਲੇ ਵਿੱਚ ਦੋ ਔਰਤਾਂ ਮੋਨਿਕਾ ਅਤੇ ਅਲੀ ਬਾਬਾ ਨੂੰ ਕਾਬੂ ਕੀਤਾ ਹੈ ਉਹਨਾਂ ਕਿਹਾ ਕਿ ਇਹਨਾਂ ਕੋਲੋਂ ਗਹਿਣੇ ਅਤੇ ਕੈਸ਼ ਵੀ ਬਰਾਮਦ ਕੀਤਾ ਗਿਆ ਹੈ ਜਿਨਾਂ ਦਾ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਹੈ। ਉਹਨਾਂ ਕਿਹਾ ਕਿ ਇਹਨਾਂ ਕੋਲੋਂ ਸਖਤੀ ਨਾਲ ਪੁੱਛਕਿਛ ਕੀਤੀ ਜਾ ਰਹੀ ਹੈ


 

Story You May Like