The Summer News
×
Tuesday, 21 May 2024

ਪੰਜਾਬ ਵਿੱਚ ਫਿਰ ਮੌਸਮ ਵਿਭਾਗ ਨੇ ਜਾਰੀ ਕੀਤਾ Yellow alert, ਜਾਣੋ ਕਿੰਨੇ ਦਿਨ ਪਵੇਗਾ ਭਾਰੀ ਮੀਂਹ

ਚੰਡੀਗੜ੍ਹ : ਪੰਜਾਬ ਵਿੱਚ ਤੇਜ਼ ਗਰਮੀ ਤੋਂ ਬਾਅਦ ਲੋਕਾਂ ਨੂੰ ਇਕ ਵਾਰ ਫਿਰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਣਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ 29 ਜੁਲਾਈ ਤੱਕ ਤੇਜ਼ ਮੀਂਹ ਪੈਣ ਦੀ ਸੰਭਾਵਣਾ ਜਤਾਈ ਹੈ।  ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।  


ਦੱਸ ਦੇਈਏ ਕਿ ਭਾਰੀ ਬਾਰਿਸ਼ ਪੈਣ ਦੀ ਕਰਕੇ ਪੰਜਾਬ ਵਿੱਚ ਲੋਕਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਬਾਰਿਸ਼ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਿਰਫ ਪੰਜਾਬ ਹੀ ਨਹੀਂ ਹਿਮਾਚਲ ਵਿੱਚ ਵੀ ਇੱਕ ਵਾਰ ਫਿਰ ਭਾਰੀ ਨੁਕਸਾਨ ਲਿਆ ਸਕਦਾ ਹੈ। ਫਿਲਹਾਲ ਹਿਮਾਚਲ ਦੇ ਕਈ ਇਲਾਕੀਆਂ ਦੇ ਹਾਲਾਤ ਖਰਾਬ ਹੀ ਹਨ।

Story You May Like