The Summer News
×
Tuesday, 21 May 2024

ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ, ਹੁਣੇ ਹੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਅੰਮ੍ਰਿਤਸਰ, ਬਠਿੰਡਾ, ਜਲੰਧਰ, ਕਪੂਰਥਲਾ, ਲੁਧਿਆਣਾ ਮੋਗਾ ਜ਼ਿਲ੍ਹੇ ਸ਼ਾਮਲ ਹਨ।


ਸੰਘਣੀ ਧੁੰਦ ਵਿੱਚ ਵਿਜ਼ੀਬਿਲਟੀ ਨਾ ਹੋਣ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ 'ਚ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਘਰ ਤੋਂ ਬਾਹਰ ਨਿਕਲਣ ਤੋਂ ਬਚੋ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਨੇ 30 ਦਸੰਬਰ ਤੋਂ 1 ਜਨਵਰੀ ਤੱਕ ਮੱਧ ਪਹਾੜਾਂ 'ਚ ਹਲਕੀ ਬਾਰਿਸ਼ ਅਤੇ ਉੱਚੀਆਂ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।

Story You May Like