The Summer News
×
Tuesday, 21 May 2024

ਮੌਸਮ ਵਿਭਾਗ ਨੇ ਪੰਜਾਬ ਵਿੱਚ ਇਸ ਦਿਨ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਮੌਸਮ ਵਿਭਾਗ ਨੇ 14 ਅਤੇ 15 ਅਕਤੂਬਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ ਚ ਜੇਕਰ ਤੁਸੀਂ ਕਿਤੇ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਮੌਸਮ ਵਿਗਿਆਨੀਆਂ ਨੇ ਵੀਰਵਾਰ ਤੱਕ ਭਾਰਤ ਦੇ ਕਈ ਹਿੱਸਿਆਂ ਵਿੱਚ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਵੱਖ-ਵੱਖ ਰਾਜਾਂ ਤੋਂ ਦੱਖਣ-ਪੱਛਮੀ ਮਾਨਸੂਨ ਦੇ ਹਟਣ ਦੀ ਵੀ ਭਵਿੱਖਬਾਣੀ ਕੀਤੀ ਹੈ। ਦੱਸ ਦਈਏ ਕਿ ਸੋਮਵਾਰ ਰਾਤ ਪੰਜਾਬ 'ਚ ਭਾਰੀ ਮੀਂਹ ਪਿਆ, ਜਿਸ ਕਾਰਨ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ, ਜਿਸ ਨਾਲ ਸਰਦੀ ਦਾ ਅਹਿਸਾਸ ਹੋਇਆ। ਰਾਤ 11.30 ਵਜੇ ਤੋਂ ਬਾਅਦ ਕਰੀਬ ਅੱਧਾ ਘੰਟਾ ਮੀਂਹ ਪੈਣ ਕਾਰਨ ਤਾਪਮਾਨ 4 ਡਿਗਰੀ ਹੇਠਾਂ ਆ ਗਿਆ। ਇਸ ਦੌਰਾਨ 25 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ ਕਾਰਨ ਕਈ ਇਲਾਕਿਆਂ ਵਿੱਚ ਦਰੱਖਤ ਆਦਿ ਡਿੱਗਣ ਦੀਆਂ ਖ਼ਬਰਾਂ ਹਨ।

Story You May Like