The Summer News
×
Friday, 10 May 2024

ਮੌਸਮ ਵਿਭਾਗ ਨੇ ਅੱਜ ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ 'ਚ ਮੌਸਮ 'ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ 'ਚ ਗਿਰਾਵਟ ਕਾਰਨ ਮਾਹੌਲ 'ਚ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ। ਸੋਮਵਾਰ ਤੋਂ ਅਗਲੇ 3 ਦਿਨਾਂ ਤੱਕ ਮੌਸਮ ਦਾ ਪੈਟਰਨ ਬਦਲ ਜਾਵੇਗਾ, ਇਸ ਸਿਲਸਿਲੇ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।


ਮੌਸਮ ਵਿਗਿਆਨ ਕੇਂਦਰ ਦੇ ਚੰਡੀਗੜ੍ਹ ਸੈਕਟਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਔਰੇਂਜ ਅਲਰਟ ਅਤੇ ਐਡਵਾਈਜ਼ਰੀ ਜਾਰੀ ਕੀਤੀ ਹੈ। ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਹੈ ਜਦਕਿ ਬਾਕੀ 5 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦ. ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਦੂਜੇ ਪਾਸੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਅਤੇ ਬਾਰਿਸ਼ ਹੋਈ, ਜਿਸ ਦਾ ਅਸਰ ਪੰਜਾਬ ਅਤੇ ਹੋਰ ਸੂਬਿਆਂ 'ਚ ਦੇਖਣ ਨੂੰ ਮਿਲਿਆ। ਜੰਮੂ-ਕਸ਼ਮੀਰ 'ਚ ਗੁਲਮਰਗ ਅਤੇ ਸੋਨਮਰਗ ਸਮੇਤ ਕਸ਼ਮੀਰ ਘਾਟੀ ਦੇ ਉੱਚੇ ਇਲਾਕਿਆਂ 'ਚ ਤਾਜ਼ਾ ਬਰਫਬਾਰੀ ਹੋਈ ਜਦਕਿ ਮੈਦਾਨੀ ਇਲਾਕਿਆਂ 'ਚ ਬਾਰਿਸ਼ ਹੋਈ, ਜਿਸ ਕਾਰਨ ਐਤਵਾਰ ਨੂੰ ਸ਼੍ਰੀਨਗਰ ਲੱਦਾਖ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ।

Story You May Like