The Summer News
×
Sunday, 19 May 2024

ਨਗਰ ਨਿਗਮ ਨੇ ਮਰੇ ਪਸ਼ੂਆਂ ਨੂੰ ਚੁਕਵਾਉਣ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ

ਪਟਿਆਲਾ, 14 ਜੁਲਾਈ: ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਆਏ ਹੜ੍ਹਾਂ ਤੋਂ ਬਾਅਦ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਲਗਾਤਾਰ ਸਫ਼ਾਈ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਮਰੇ ਪਸ਼ੂਆਂ ਨੂੰ ਚੁੱਕਣ ਲਈ ਹੈਲਪ ਲਾਈਨ ਨੰਬਰ 18001802808 ਜਾਰੀ ਕੀਤਾ ਗਿਆ ਹੈ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


ਉਨ੍ਹਾਂ ਕਿਹਾ ਕਿ ਅਕਸਰ ਹੜ੍ਹਾਂ ਵਿੱਚ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ ਤੇ ਜੇਕਰ ਇਨ੍ਹਾਂ ਨੂੰ ਸਮੇਂ ਸਿਰ ਨਾ ਚੁੱਕਿਆਂ ਜਾਵੇ ਤਾਂ ਬਦਬੂ ਸਮੇਤ ਬਿਮਾਰੀਆਂ ਫੈਲਣ ਦਾ ਡਰ ਵੀ ਰਹਿੰਦਾ ਹੈ। ਇਸ ਲਈ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਕਿਸੇ ਵੀ ਪਸ਼ੂ ਦੇ ਮਰੇ ਹੋਣ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਤਾਂ ਜੋ ਸੂਚਨਾ ਮਿਲਦੇ ਹੀ ਟੀਮਾਂ ਵੱਲੋਂ ਮਰੇ ਪਸ਼ੂ ਨੂੰ ਉਠਾਇਆ ਜਾ ਸਕੇ।


ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਹੈਲਪਲਾਈਨ ਨੰਬਰ 18001802808 ’ਤੇ ਕਿਸੇ ਵੀ ਸਮੇਂ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ ਤੇ ਇਸ ਲਈ ਨਿਗਮ ਵੱਲੋਂ ਦੋ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਸ਼ਹਿਰ ਦੀਆਂ ਹੜ੍ਹ ਪ੍ਰਭਾਵਿਤ ਕਲੋਨੀਆਂ, ਗੋਪਾਲ ਕਲੋਨੀ, ਗੋਬਿੰਦ ਬਾਗ਼ ਤੇ ਅਰਬਨ ਅਸਟੇਟ ਵਿਚੋਂ ਪਾਣੀ ਨਿਕਲ ਜਾਣ ਬਾਅਦ ਸਾਫ਼ ਸਫ਼ਾਈ ਮੁਹਿੰਮ ਚਲਾ ਰਹੀਆਂ ਹਨ ਤੇ ਪਾਣੀ ਦੀ ਨਿਕਾਸੀ ਅਤੇ ਮੱਛਰ ਮਾਰ ਤੇ ਐਂਟੀ ਲਾਰਵਾ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ।

Story You May Like