The Summer News
×
Monday, 08 June 2026

ਉਧਾਰੇ ਪੈਸੇ ਨਾ ਦੇਣ ਕਰਕੇ ਗੁਆਂਢੀ ਨੇ ਕੀਤਾ ਗੁਆਂਢੀ ਤੇ ਹਮਲਾ

ਅੰਮ੍ਰਿਤਸਰ-22 ਸਤੰਬਰ- ਅੰਮ੍ਰਿਤਸਰ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਤੋਂ ਇੱਕ ਮਾਮਲਾ ਸਾਹਮਣੇ ਆਇਆ ਜਿੱਥੇ ਇੱਕ ਵਿਅਕਤੀ ਆਪਣੇ ਗੁਆਂਢੀ ਤੋਂ ਉਧਾਰ ਪੈਸੇ ਲੈਣ ਗਿਆ ਪਰ ਪੈਸੇ ਨਾ ਮਿਲਣ ਤੇ ਉਸਨੇ ਚਾਕੂਆਂ ਦੇ ਨਾਲ ਆਪਣੇ ਗੁਆਂਢੀ ਤੇ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਜ਼ਖਮੀ ਹੋਏ ਸੁਰਜੀਤ ਸਿੰਘ ਨਾਮਕ ਵਿਅਕਤੀ ਨੂੰ ਅੰਮ੍ਰਿਤਸਰ ਤੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਕਿ ਜ਼ਖਮੀ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਪਰਿਵਾਰ ਵਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ


ਦੂਜੇ ਪਾਸੇ ਇਸ ਮਾਮਲੇ ਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਉਹਨਾਂ ਨੇ ਕਿਹਾ ਕਿ ਇੱਕ ਇੱਕ ਵਿਅਕਤੀ ਵੱਲੋਂ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੂਸਰੇ ਵਿਅਕਤੀ ਤੇ ਹਮਲਾ ਕੀਤਾ ਗਿਆ ਹੈ ਤੇ ਪੁਲਿਸ ਉਸਨੂੰ ਕਾਬੂ ਕਰਨ ਦੇ ਲਈ ਛਾਪੇਮਾਰੀ ਕਰ ਰਹੀ ਹੈ।

Story You May Like