The Summer News
×
Sunday, 12 May 2024

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਐਨ.ਐਸ.ਐਸ ਯੂਨਿਟ ਨੇ ਸ਼ਹੀਦ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ

ਬਟਾਲਾ 22 ਮਾਰਚ  : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ ਪ੍ਰਿੰਸੀਪਲ ਆਰ.ਕੇ ਚੋਪੜਾ ਅਤੇ ਵਾਈਸ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਪ੍ਰੋਗਰਾਮ ਅਫ਼ਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਸਹਾਇਕ ਪ੍ਰੋਗਰਾਮ ਸਚਿਨ ਅਠਵਾਲ ਦੀ ਦੇਖ-ਰੇਖ ਹੇਠ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਉਸ ਦੀ ਸਮਾਜ-ਸੇਵੀ ਅਤੇ ਸਨਅਤਕਾਰ ਗੁਰਿੰਦਰ ਸਿੰਘ ਬਾਜਵਾ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਸਟਾਫ ਨੇ ਪ੍ਰਣ ਪੱਤਰ ਪੜ੍ਹਦਿਆਂ ਸ਼ਹੀਦ ਭਗਤ ਸਿੰਘ ਸੋਚ ਤੇ ਚੱਲ ਕੇ ਸਮਾਜ ਅਤੇ ਦੇਸ਼ ਸੇਵਾ ਕਰਨ ਦਾ ਅਤੇ ਭ੍ਰਿਸ਼ਟਾਚਾਰ, ਨਸ਼ਾ ਨਫਰਤ ਅਤੇ ਹੋਰ ਰੀਤੀਆਂ ਦੇ ਖਾਤਮੇ ਵਿਚ ਯੋਗਦਾਨ ਪਾਉਣ ਦਾ ਅਹਿਦ ਕੀਤਾ। 

 

 ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਆਰ ਕੇ ਚੋਪੜਾ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਜਿਸ ਲਈ ਨੌਜਵਾਨ ਇਹ ਸੋਚਣ ਦੀ ਬਜਾਏ ਕਿ ਦੇਸ਼ ਨੇ ਉਨ੍ਹਾਂ ਨੂੰ ਕੀ ਦਿੱਤਾ ਹੈ ਬਲਕਿ ਉਹ ਇਹ ਸੋਚਿਆ ਅਤੇ ਕਰਿਆ ਕਰਨ ਕਿ ਅਸੀ ਦੇਸ਼ ਲਈ ਕੀ ਕੀਤਾ ਅਤੇ ਕੀ ਕਰ ਰਹੇ ਹਾਂ। ਇਸ ਮੌਕੇ ਵਾਈਸ ਪ੍ਰਿੰਸੀਪਲ ਸਰਦਾਰ ਬਲਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀਕ੍ਰਾਂਤੀਕਾਰੀ ਸੋਚ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹਨਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਫਕਰ ਕਰਦਿਆਂ ਹੋਇਆਂ ਉਹਨਾਂ ਉੱਤੇ ਚੱਲਣ ਦੇ ਉਪਰਾਲੇ ਕਰਨੇ ਚਾਹੀਦੇ ਹਨ। 

 

ਇਸ ਮੌਕੇ ਸਟੇਟ ਐਵਾਰਡੀ ਅਤੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਨੌਜਵਾਨਾ ਨੂੰ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣ ਦੇ ਨਾਲ ਨਾਲ ਉਸਦੀ ਸੋਚ ਅਤੇ ਵਿਚਾਰਧਾਰਾ ਨੂੰ ਅਪਨਾਉਂਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਅਗਰ ਤੁਸੀਂ ਅਜਿਹਾ ਕਰਦੇ ਹੋ ਤਾਂ ਹਰੇਕ ਨੌਜਵਾਨ ਭਗਤ ਸਿੰਘ ਦਾ ਰੂਪ ਹੈ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਈ.ਸੀ.ਈ ਵਿਭਾਗ ਦੇ ਮੁੱਖੀ ਰਾਜਦੀਪ ਸਿੰਘ ਬੱਲ, ਸਿਵਲ ਵਿਭਾਗ ਦੇ ਮੁਖੀ ਮੈਡਮ ਸੁਨਿਮਰਜੀਤ ਕੌਰ, ਟੀ.ਪੀ.ਓ ਜਸਬੀਰ ਸਿੰਘ, ਜਗਦੀਪ ਸਿੰਘ, ਵਰਕਸ਼ਾਪ ਵਿਭਾਗ ਦੇ ਇੰਚਾਰਜ ਮੁਖਤਾਰ ਸਿੰਘ, ਸ਼ਾਲਿਨੀ ਮਹਾਜਨ, ਰੇਖਾ ਸਲਹੋਤਰਾ, ਰੰਜੂ ਓਹਰੀ, ਜਸਪ੍ਰੀਤ ਕੌਰ, ਸਹਾਇਕ ਪ੍ਰੋਗਰਾਮ ਅਫਸਰ ਸਚਿਨ ਅਠਵਾਲ ਆਦਿ ਵੀ ਹਾਜਰ ਸਨ।

Story You May Like