The Summer News
×
Friday, 17 May 2024

ਬੁੱਢੇ ਨਾਲੇ ਦੇ ਕੰਢੇ ਫਿਰ ਸ਼ੁਰੂ ਹੋਈ ਲੁਧਿਆਣਾ ਨਗਰ ਨਿਗਮ ਦੀ ਕਾਰਵਾਈ

ਲੁਧਿਆਣਾ: ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਨੇ ਬੁੱਢੇ ਨਾਲੇ ਦੇ ਦੋਵੇਂ ਪਾਸੇ ਸੜਕ ਬਣਾਉਣ ਦੀ ਯੋਜਨਾ ਬਣਾਈ ਹੈ। ਇਸ ਨੂੰ ਲਾਗੂ ਕਰਨ ਦੇ ਰਾਹ 'ਚ ਆ ਰਹੀਆਂ ਔਕੜਾਂ ਨੂੰ ਦੂਰ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਤਹਿਤ ਵੀਰਵਾਰ ਨੂੰ ਜ਼ੋਨ ਡੀ ਖੇਤਰ ਚ ਵੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਬਿਲਡਿੰਗ ਬ੍ਰਾਂਚ ਦੀ ਟੀਮ ਵੱਲੋਂ ਸਰਕਾਰੀ ਥਾਂ ਤੇ ਬਣੀ ਚਾਰਦੀਵਾਰੀ, ਸ਼ੈੱਡ, ਬਾਥਰੂਮ ਆਦਿ ਨੂੰ ਢਾਹ ਦਿੱਤਾ ਗਿਆ। ਹਾਲਾਂਕਿ ਕੁਝ ਲੋਕਾਂ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੀ ਮਦਦ ਨਾਲ ਉਨ੍ਹਾਂ ਨੂੰ ਸ਼ਾਂਤ ਕੀਤਾ ਗਿਆ। ਇਸ ਮਾਮਲੇ ਵਿੱਚ ਨਗਰ ਕੌਂਸਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਲ ਵਿਭਾਗ ਦੀ ਰਿਪੋਰਟ ਦੇ ਆਧਾਰ ਤੇ ਸਿੰਚਾਈ ਵਿਭਾਗ ਵੱਲੋਂ ਕਬਜ਼ੇ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਨ੍ਹਾਂ ਨੂੰ ਢਾਹੁਣ ਲਈ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤੋਂ ਪਹਿਲਾਂ ਲੋਕਾਂ ਨੂੰ ਮਾਲਕੀ ਦਾ ਸਬੂਤ ਦਿਖਾਉਣ ਦਾ ਮੌਕਾ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਸਾਮਾਨ ਹਟਾਉਣ ਦੀ ਚਿਤਾਵਨੀ ਦੇਣ ਦਾ ਰਸਮੀ ਐਲਾਨ ਵੀ ਕੀਤਾ ਗਿਆ ਸੀ।

Story You May Like