The Summer News
×
Monday, 29 April 2024

ਪੁਲਿਸ ਨੇ ਨਸ਼ਾ ਤਸਕਰ ਪਾਸੋਂ 115 ਗ੍ਰਾਮ ਅਫੀਮ ਬ੍ਰਾਮਦ ਕਰਕੇ ਵੱਡੀ ਸਫਲਤਾ ਕੀਤੀ ਹਾਸਲ

ਜਲੰਧਰ –  ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੀ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ), ਜਲੰਧਰ ਅਤੇ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ  ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਨੇ ਇੱਕ ਨਸ਼ਾ ਤਸਕਰ ਪਾਸੋਂ 115 ਗ੍ਰਾਮ ਅਫੀਮ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।


ਇਸ ਸਬੰਧੀ  ਜਾਣਕਾਰੀ ਦਿੰਦੇ ਹੋਏ ਸੁਰਿੰਦਰਪਾਲ ਯੋਗੜੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ (ਦਿਹਾਤੀ) ਨੇ ਦੱਸਿਆ ਕਿ ASI ਨਰੰਜਣ ਸਿੰਘ ਦੀ ਪੁਲਿਸ ਪਾਰਟੀ ਨੇ ਨੇੜੇ ਵੰਡਰਲੈਂਡ ਮੋੜ ਭਗਵਾਨਪੁਰ ਤੇ ਇਕ ਮੋਨਾ ਵਿਅਕਤੀ ਜੋ ਪੈਦਲ ਆ ਰਿਹਾ ਸੀ ਨੂੰ ਸ਼ੱਕ ਦੀ ਬਿਨਾਹ ‘ਤੇ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਚਰਨਜੀਤ ਪੁੱਤਰ ਸੁਖਪਾਲ ਵਾਸੀ ਬਸੰਤ ਨਗਰ ਗਲੀ ਨੰਬਰ 03 ਖੇੜਾ ਰੋਡ ਥਾਣਾ ਸਤਨਾਮਪੁਰਾ ਫਗਵਾੜਾ ਕਪੂਰਥਲਾ ਦੱਸਿਆ ਜਿਸ ਦੇ ਹੱਥ ਵਿਚ ਫੜੇ ਮੋਮੀ ਲਿਫਾਫੇ ਦੀ ਤਲਾਸੀ ਕਰਨ ਤੇ ਉਸ ਵਿਚੋ 115 ਗ੍ਰਾਮ ਅਫੀਮ ਬ੍ਰਾਮਦ ਕਰਕੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 66 ਮਿਤੀ 05.08.2022 ਜੁਰਮ 18-61-85 NDPS ACT ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ । ਜੋ ਦੇਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।


 


Story You May Like