The Summer News
×
Saturday, 18 May 2024

ਪੁਲਿਸ ਨੇ ਨ/ਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਕੀਤੀ ਸੀਜ਼

ਫਿਰੋਜ਼ਪੁਰ  : ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ੇ ਤੇ ਠੱਲ ਪਾਉਣ ਲਈ ਲਗਾਤਾਰ ਵੱਖ ਵੱਖ ਉਪਰੇਸ਼ਨ ਚਲਾਏ ਜਾ ਰਹੇ ਹਨ। ਲਗਾਤਾਰ ਸ਼ੱਕੀ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਏ ਗੈਂਗਸਟਰਾਂ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੀਆਂ ਪ੍ਰਾਪਰਟੀਆ ਵੀ ਸੀਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਤਹਿਤ ਅੱਜ ਪੁਲਿਸ ਨੇ ਫਿਰੋਜ਼ਪੁਰ ਦੇ ਗੁਰੂ ਨਾਨਕ ਐਵੀਨਿਊ ਵਿੱਚ ਘਰਵਿੰਦਰ ਸਿੰਘ ਉਰਫ ਪ੍ਰਿੰਸ ਦੀ ਪ੍ਰਾਪਰਟੀ ਸੀਜ਼ ਕੀਤੀ ਗਈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ ਪ੍ਰਿੰਸ ਕੋਲੋਂ 59400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ। ਜਿਸਦੇ ਖਿਲਾਫ ਐਨ,ਡੀ,ਪੀ,ਐਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਨਸ਼ੇ ਦਾ ਕਾਰੋਬਾਰ ਕਰ ਬਣਾਈ ਜਾਇਦਾਦ ਜਿਸ ਵਿੱਚ ਸ੍ਰੀ ਗਨੇਸ਼ ਇਨਕਲੇਵ ਅਤੇ ਗੁਰੂ ਨਾਨਕ ਇਨਕਲੇਵ ਵਿਖੇ ਬਣਾਈ ਕਰੋੜਾਂ ਰੁਪਏ ਦੀ ਜਾਇਦਾਦ ਸੀਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਅੱਗੇ ਜੋ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ। ਉਨ੍ਹਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

 

Story You May Like