The Summer News
×
Thursday, 09 May 2024

ਸਿਹਤ ਵਿਭਾਗ ਵੱਲੋਂ 28 ਮਈ ਤੋਂ 30 ਮਈ 2023 ਤੱਕ ਚਲਾਈ ਜਾ ਰਹੀ ਹੈ ਪਲਸ ਪੋਲੀਓ ਮੁਹਿੰਮ

ਸ੍ਰੀ ਮੁਕਤਸਰ ਸਾਹਿਬ 24 ਮਈ : ਜਿਲ੍ਹਾ ਸ੍ਰੀ ਮੁਕਤਸਰ ਸਾੳਹਿਬ ਵਿਖੇ ਨੈਸ਼ਨਲ ਪਲਸ ਪੋਲੀਓ ਰਾਊ਼ਂਡ 28 ਮਈ ਤੋਂ 30 ਮਈ 2023 ਤੱਕ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਲਸ ਪੋਲੀਓ ਰਾਊਂਡ ਦੌਰਾਨ 0 ਤੋਂ 5 ਸਾਲ ਦੇ ਸਾਰੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਇਸ ਰਾਉਂਡ ਸਬੰਧੀ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਪੋਲੀਓ ਵੈਕਸੀਨ ਜਿਲ੍ਹੇ ਅੰਦਰ ਪਹੁੰਚ ਗਈ ਹੈ ਅਤੇ ਵੱਖ ਵੱਖ ਬਲਾਕਾਂ ਵਿੱਚ ਪਹੁੰਚਾ ਦਿੱਤੀ ਗਈ ਹੈ। ਇਸ ਸਬੰਧੀ ਸਿਹਤ ਸਟਾਫ਼ ਨੂੰ ਟ੍ਰੇਨਿੰਗਾਂ ਦੇ ਦਿੱਤੀਆਂ ਗਈਆਂ ਹਨ।


ਉਹਨਾਂ ਸਮੂਹ ਵਿਭਾਗਾਂ  ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਨੌਬਲ ਕਾਰਜ ਵਿੱਚ ਸਹਿਯੋਗ ਦੇਣ ਤਾਂ ਜ਼ੋ ਇਸ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜਿਆ ਜਾ ਸਕੇ। ਉਹਨਾਂ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਨਿਕਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ 2014 ਵਿੱਚ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਪ੍ਰੰਤੂ ਭਾਰਤ ਦੇ ਆਲੇ ਦੁਆਲੇ ਦੇ ਦੇਸ਼ਾਂ ਜਿਵੇਂ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਨਾਈਜੀਰੀਆ ਵਿੱਚ ਅਜੇ ਵੀ ਪੋਲੀਓ ਦੇ ਕੇਸ ਮਿਲ ਰਹੇ ਹਨ। ਇਨ੍ਹਾਂ ਦੇਸ਼ਾਂ ਤੋਂ ਭਾਰਤ ਵਿੱਚ ਲੋਕਾਂ ਦਾ ਆਉਣਾ ਜਾਣਾ ਜਾਰੀ ਹੈ। ਜਿਸ ਕਰਕੇ ਭਾਰਤ ਨੂੰ ਉਨ੍ਹਾਂ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਇਸ ਲਈ ਸਾਨੂੰ ਰਲ ਮਿਲ ਕੇ ਜ਼ੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜਰੂਰਤ ਹੈ।


ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਲ 469 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 437 ਟੀਮਾਂ ਮਿਤੀ 28 ਮਈ ਨੂੰ ਬੂਥਾਂ ਤੇ ਬੈਠ ਕੇ ਅਤੇ 29 ਅਤੇ 30 ਮਈ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। 24 ਮੋਬਾਈਲ ਟੀਮਾਂ, ਜ਼ੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀਆਂ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ ਅਤੇ 8 ਟ੍ਰਾਂਜਿਟ ਟੀਮਾਂ ਜ਼ੋ ਕਿ  ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਆਦਿ ਤੇ ਸਫਰ ਕਰ ਰਹੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਓਣਗੀਆਂ। ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ 91 ਸੁਪਰਵਾਈਜਰ ਲਗਾਏ ਗਏ ਹਨ। ਇਨ੍ਹਾਂ ਸਾਰੀਆਂ ਟੀਮਾਂ ਲਈ 1727 ਅਧਿਕਾਰੀ ਅਤੇ ਕਰਮਚਾਰੀ ਤੈਨਾਤ ਕੀਤੇ ਗਏ ਹਨ। ਇਸ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਲੱਗਭਗ 89011 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈੈ।


ਇਸ ਮੌਕੇ ਡਾ ਬੰਦਨਾ ਬਾਂਸਲ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਮਿਤੀ 28 ਮਈ ਨੁੰ ਬੂਥਾਂ ਤੇ ਬੈਠ ਕੇ ਅਤੇ 29 ਅਤੇ 30 ਮਈ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। ਮੋਬਾਈਲ ਟੀਮਾਂ, ਜ਼ੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ। ਟ੍ਰਾਂਜਿਟ ਟੀਮਾਂ ਜ਼ੋ ਕਿ  ਬੱਸ ਸਟੈਂਡ, ਰੇਲਵੇ ਸਟੇਸ਼ਨਾ ਆਦਿ ਤੇ ਬੂਦਾਂ ਪਿਲਾਉਣਗੀਆਂ। ਉਹਨਾਂ  ਸਮੂਹ ਮੀਡੀਆ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ।


ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਿ ਉਹ ਆਪਣੇ 0 ਤੋ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਨੇੜੇ ਦੇ ਪੋਲੀਓ ਬੂਥ ਤੋਂ ਬੂੰਦਾ ਜਰੂਰ ਪਿਲਾਉਣ ਭਾਵੈ ਬੱਚਿਆ ਬਿਮਾਰ ਹੋਵੇ, ਪਹਿਲਾਂ ਬੂੰਦਾ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇੇ।ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ਼੍ਹਾ ਪਰਿਵਾਰ ਭਲਾਈ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐਮ., ਸਰਬਜੀਤ ਸਿੰਘ ਕੋਲਡਚੇਨ ਅਫਸਰ, ਰਵਿੰਦਰ ਗਰੋਵਰ ਕੰਪਿਊਟਰ ਅਸਿਸਟੈਂਟ ਹਾਜ਼ਰ ਸਨ।

Story You May Like